Canada

ਕੈਨੇਡੀਅਨ ਯਾਤਰੀਆਂ ਕੋਲੋਂ ਅਮਰੀਕੀ ਸਰਹੱਦ ’ਤੇ ਹੁਣ ਨਹੀਂ ਮੰਗੀ ਜਾਵੇਗੀ ਨੈਗੇਟਿਵ ਰਿਪੋਰਟ

ਅਲਬਰਟਾ (ਦੇਸ ਪੰਜਾਬ ਟਾਈਮਜ਼)-  ਗ਼ੈਰ-ਜ਼ਰੂਰੀ ਯਾਤਰਾ ਲਈ ਕੈਨੇਡਾ-ਅਮਰੀਕਾ ਸਰਹੱਦ 8 ਨਵੰਬਰ ਨੂੰ ਖੁੱਲ੍ਹਣ ਜਾ ਰਹੀ ਹੈ। ਇਸ ਦੌਰਾਨ ਜ਼ਮੀਨੀ ਰਸਤੇ ਅਮਰੀਕਾ ਵਿੱਚ ਦਾਖ਼ਲ ਹੋਣ ਵਾਲੇ ਉਨ੍ਹਾਂ ਕੈਨੇਡੀਅਨ ਯਾਤਰੀਆਂ ਨੂੰ ਬਾਰਡਰ ’ਤੇ ਕੋਵਿਡ ਟੈਸਟ ਦੀ ਨੈਗੇਟਿਵ ਰਿਪੋਰਟ ਦਿਖਾਉਣ ਦੀ ਲੋੜ ਨਹੀਂ ਪਏਗੀ, ਜਿਨ੍ਹਾਂ ਨੇ ਕੋਰੋਨਾ ਵੈਕਸੀਨ ਦੇ ਦੋਵੇਂ ਟੀਕੇ ਲਗਵਾਏ ਹੋਏ ਨੇ। ਅਮਰੀਕਾ ਦੇ ਕਸਟਮ ਐਂਡ ਬਾਰਡਰ ਪ੍ਰੋਟੈਕਸ਼ਨ ਵਿਭਾਗ ਨੇ ਇਸ ਦੀ ਪੁਸ਼ਟੀ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਰੀਕੀ ਸਿਆਸਤਦਾਨ ਬ੍ਰਾਇਨ ਮਾਈਕਲ ਹਿਗਿੰਸ ਨੇ ਕਿਹਾ ਕਿ ਯੂਐਸ ਕਸਟਮਸ ਐਂਡ ਬਾਰਡਰ ਪ੍ਰੋਟੈਕਸ਼ਨ (ਸੀਬੀਪੀ) ਨੇ ਉਨ੍ਹਾਂ ਦੇ ਦਫ਼ਤਰ ਨੂੰ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਅਮਰੀਕਾ ’ਚ ਦਾਖ਼ਲ ਹੋਣ ਵਾਲੇ ਫੁਲੀ ਵੈਕਸੀਨੇਟਡ ਕੈਨੇਡੀਅਨ ਯਾਤਰੀਆਂ ਨੂੰ ਹੁਣ ਕੋਵਿਡ ਟੈਸਟ ਦੀ ਨੈਗੇਟਿਵ ਰਿਪੋਰਟ ਦਿਖਾਉਣ ਦੀ ਲੋੜ ਨਹੀਂ ਪਏਗੀ।

Show More

Related Articles

Leave a Reply

Your email address will not be published. Required fields are marked *

Close