Punjab

ਤਰਸ ਦੇ ਆਧਾਰ ’ਤੇ ਪੁੱਤਰਾਂ ਨੂੰ ਮਿਲੀਆਂ ਛੱਡ ਦੇਣ ਵਿਧਾਇਕ : ਬਾਜਵਾ

ਚੰਡੀਗੜ੍ਹ-  ਪਾਰਲੀਮੈਂਟ ਦੇ ਕਾਂਗਰਸੀ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਛੋਟੇ ਭਰਾ ਤੇ ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਅਤੇ ਵਿਧਾਇਕ ਰਾਕੇਸ਼ ਪਾਂਡੇ ਨੂੰ ਕਿਹਾ ਹੈ ਕਿ ਉਹ ਆਪਣੇਪੁੱਤਰਾਂ ਨੂੰ ਦਿੱਤੀ ਗਈ ਤਰਸ ਆਧਾਰਤ ਨੌਕਰੀ ਛੱਡ ਦੇਣ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਨੇ ਤਰਸ ਆਧਾਰ ਉੱਤੇਜਿਵੇਂ ਨੌਕਰੀ ਦਿੱਤੀ ਹੈ, ਉਹ ਛੱਡ ਦੇਣੀ ਚਾਹੀਦੀ ਹੈ ਅਤੇ ਲੋਕਾਂ ਵਿੱਚ ਇਸ ਕਾਰਨ ਵਿਵਾਦ ਨਹੀਂ ਵਧਾਉਣਾ ਚਾਹੀਦਾ।
ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਤਨਾਮ ਸਿੰਘ ਬਾਜਵਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਹਿ ਚੁੱਕੇ ਸਾਬਕਾ ਮੰਤਰੀ ਜੋਗਿੰਦਰ ਪਾਲ ਪਾਂਡੇ ਪੰਜਾਬ ਦੇ ਹਰਦਿਲ ਅਜੀਜ ਨੇਤਾ ਸਨ, ਜਿਨ੍ਹਾਂ ਨੇ ਕਈ ਦਹਾਕਿਆਂ ਤੱਕ ਪੰਜਾਬ ਦੇ ਲੋਕਾਂ ਅਤੇ ਪੰਜਾਬੀਅਤ ਦੀ ਨਿਸਵਾਰਥ ਵਿਲੱਖਣ ਸੇਵਾ ਕੀਤੀ ਅਤੇ ਰਾਜ ਦੀ ਬਿਹਤਰੀ ਲਈ ਹਮੇਸ਼ਾ ਯਤਨਸ਼ੀਲ ਰਹੇ ਸਨ। ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਨੌਕਰੀ ਦੀ ਪੇਸ਼ਕਸ਼ ਛੱਡਣਾ ਵਿੱਛੜੇ ਹੋਏ ਦੋਵਾਂ ਨੇਤਾਵਾਂ ਦੀਆਂ ਯਾਦਾਂ ਦਾ ਸਨਮਾਨ ਕਰਨ ਦਾ ਬਿਹਤਰੀਨ ਢੰਗ ਹੋਵੇਗਾ।

Show More

Related Articles

Leave a Reply

Your email address will not be published. Required fields are marked *

Close