International
ਪਾਕਿਸਤਾਨ ਦੇ ਕੋਇਟਾ ‘ਚ ਆਤਮਘਾਤੀ ਧਮਾਕੇ ‘ਚ 7 ਮੌਤਾਂ
ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੋਇਟਾ ਸ਼ਹਿਰ ਵਿੱਚ ਹੋਏ ਧਮਾਕੇ ਵਿੱਚ 7 ਲੋਕਾਂ ਦੇ ਮਾਰੇ ਅਤੇ 20 ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਮਾਰੇ ਗਏ ਲੋਕਾਂ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। ਬਲੋਚਿਸਤਾਨ ਦੇ ਨਾਲ ਅਫ਼ਗ਼ਾਨਿਸਤਾਨ ਅਤੇ ਈਰਾਨ ਦੀ ਸਰਹੱਦ ਲੱਗਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਨੂੰ ਦੱਖਣ-ਪੱਛਮੀ ਪਾਕਿਸਤਾਨ ਵਿੱਚ ਇਕ ਆਤਮਘਾਤੀ ਧਮਾਕੇ ਵਿੱਚ ਘੱਟ ਤੋਂ ਘੱਟ 7 ਲੋਕ ਮਾਰੇ ਗਏ ਹਨ। ਆਤਮਘਾਤੀ ਨੇ ਪੁਲਿਸ ਵਾਹਨ ਨੂੰ ਨਿਸ਼ਾਨਾ ਬਣਾਇਆ ਸੀ। ਇਕ ਹਸਪਤਾਲ ਦੇ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ 7 ਲਾਸ਼ਾਂ ਮਿਲੀਆਂ ਹਨ ਅਤੇ 20 ਸਿਵਲ ਹਸਪਤਾਲ ਵਿੱਚ ਜ਼ਖ਼ਮੀ ਹਨ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਮ੍ਰਿਤਕਾਂ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ।