International

ਭਾਰਤ ਨੂੰ ਵੈਕਸੀਨ ਲਈ ਕੱਚੇ ਮਾਲ ਦੀ ਸਪਲਾਈ ਲਈ ਅਮਰੀਕਾ ਹੋਇਆ ਤਿਆਰ

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਇਨ੍ਹੀਂ ਦਿਨੀਂ ਅਮਰੀਕਾ ਦੇ ਦੌਰੇ ‘ਤੇ ਹਨ । ਸ਼ੁੱਕਰਵਾਰ ਨੂੰ ਉਨ੍ਹਾਂ ਨੇ ਆਪਣੇ ਅਮਰੀਕੀ ਹਮਰੁਤਬਾ ਐਂਟਨੀ ਬਿਲਕੇਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇਤਾਵਾਂ ਨੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਕੀਤੇ ।
ਉੱਥੇ ਹੀ ਦੱਖਣੀ ਅਤੇ ਕੇਂਦਰੀ ਏਸ਼ੀਅਨ ਮਾਮਲਿਆਂ ਦੇ ਬਿਊਰੋ ਨੇ ਭਾਰਤ ਨੂੰ ਕੋਵਿਡ-19 ਵੈਕਸੀਨ ਬਣਾਉਣ ਲਈ ਲੋੜੀਂਦੇ ਕੱਚੇ ਮਾਲ ਦੀ ਸਪਲਾਈ ਕਰਨ ਦੀ ਹਦਾਇਤ ਦਿੱਤੀ ਹੈ, ਜਿਸ ਨਾਲ ਐਸਟਰਾਜ਼ੇਨੇਕਾ ਵੈਕਸੀਨ ਦੀਆਂ 2 ਕਰੋੜ ਵਾਧੂ ਖੁਰਾਕਾਂ ਬਣਾਈਆਂ ਜਾਣਗੀਆਂ। ਇਸ ਸਬੰਧੀ ਅਮਰੀਕਾ ਦੇ ਦੱਖਣੀ ਤੇ ਮੱਧ ਏਸ਼ਿਆਈ ਮਾਮਲਿਆਂ ਦੇ ਬਿਊਰੋ ਦੇ ਕਾਰਜਕਾਰੀ ਸਹਾਇਕ ਸਕੱਤਰ ਡੀਨ ਥੌਮਸਨ ਨੇ ਕਿਹਾ, ‘ਅਮਰੀਕੀ ਸਰਕਾਰ, ਰਾਜ ਦੀਆਂ ਸਰਕਾਰਾਂ, ਅਮਰੀਕੀ ਕੰਪਨੀਆਂ ਅਤੇ ਪ੍ਰਾਈਵੇਟ ਨਾਗਰਿਕਾਂ ਨੇ ਕੁੱਲ ਮਿਲਾ ਕੇ ਭਾਰਤ ਨੂੰ ਕੋਵਿਡ-19 ਰਾਹਤ ਸਪਲਾਈ ਵਿੱਚ 50 ਕਰੋੜ ਅਮਰੀਕੀ ਡਾਲਰ ਤੋਂ ਵੱਧ ਦੀ ਰਾਸ਼ੀ ਪ੍ਰਦਾਨ ਕੀਤੀ ਹੈ।’
ਉੱਥੇ ਹੀ ਦੂਜੇ ਪਾਸੇ ਜੈਸ਼ੰਕਰ ਨੇ ਕੋਵਿਡ-19 ਨਾਲ ਨਜਿੱਠਣ ਦੌਰਾਨ ਮੁਸ਼ਕਿਲ ਸਮੇਂ ਵਿੱਚ ਭਾਰਤ ਦਾ ਸਮਰਥਨ ਕਰਨ ਲਈ ਬਾਇਡੇਨ ਪ੍ਰਸ਼ਾਸਨ ਦਾ ਧੰਨਵਾਦ ਕੀਤਾ । ਇਸ ਮੌਕੇ ਬਿਲਕੇਨ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਕੋਰੋਨਾ ਵਿਰੁੱਧ ਲੜਾਈ ਵਿੱਚ ਇੱਕਜੁੱਟ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਕਈ ਅਹਿਮ ਚੁਣੌਤੀਆਂ ‘ਤੇ ਮਿਲ ਕੇ ਕੰਮ ਕਰ ਰਹੇ ਹਨ।

 

Show More

Related Articles

Leave a Reply

Your email address will not be published. Required fields are marked *

Close