Punjab

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਦਾ ਮਾਮਲਾ ਮੁੜ ਵਿਚਾਰਿਆ ਜਾਵੇ: ਚੰਨੀ

ਚੰਡੀਗੜ੍ਹ -ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਰਹੱਦ ਨਾਲ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਅਤੇ 11 ਅਕਤੂਬਰ, 2021 ਦੇ ਨੋਟੀਫਿਕੇਸ਼ਨ ਤੋਂ ਪਹਿਲਾਂ ਵਾਲੀ ਸਥਿਤੀ ਬਹਾਲ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਬੀਐੱਸਐੱਫ ਅਤੇ ਪੰਜਾਬ ਪੁਲੀਸ ਮੁਲਕ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਦੇਸ਼ ਵਿਰੋਧੀ ਤਾਕਤਾਂ ਖ਼ਿਲਾਫ਼ ਇੱਕਜੁਟ ਹੋ ਕੇ ਕੰਮ ਕਰ ਸਕਣ। ਚੰਨੀ ਨੇ ਪ੍ਰਧਾਨ ਮੰਤਰੀ ਨੂੰ ਇਸ ਮੁੱਦੇ ’ਤੇ ਮੀਟਿੰਗ ਲਈ ਸਮਾਂ ਦੇਣ ਦੀ ਅਪੀਲ ਵੀ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਚੰਨੀ ਨੇ ਕਿਹਾ ਕਿ ਬੀਐੱਸਐੱਫ ਨੂੰ ਕੌਮਾਂਤਰੀ ਸਰਹੱਦ ਦੀ ਸੁਰੱਖਿਆ ਕਰਨ ਕਰਨ ਦੀ ਸਿਖਲਾਈ ਮਿਲਦੀ ਹੈ। ਦੇਸ਼ ਅੰਦਰ ਅਮਨ-ਕਾਨੂੰਨ ਦੀ ਹਿਫਾਜ਼ਤ ਕਰਨ ਦੀ ਡਿਊਟੀ ਅਤੇ ਜ਼ਿੰਮੇਵਾਰੀ ਸੂਬਾਈ ਜਾਂ ਸਥਾਨਕ ਪੁਲੀਸ ਦੀ ਹੈ। ਇਸ ਤੋਂ ਇਲਾਵਾ ਪੰਜਾਬ ਪੁਲੀਸ ਅਮਨ-ਕਾਨੂੰਨ ਦੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ, ਜਿਸ ਨੇ ਅਤਿਵਾਦ ਨਾਲ ਵੀ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਸੀ।

Show More

Related Articles

Leave a Reply

Your email address will not be published. Required fields are marked *

Close