International
ਬ੍ਰਾਜ਼ੀਲ ‘ਚ ਮਿਲੇ 37 ਹਜ਼ਾਰ ਨਵੇਂ ਕੋਰੋਨਾ ਦੇ ਮਾਮਲੇ
ਬ੍ਰਾਜ਼ੀਲ ਵਿਚ ਕੋਰੋਨਾ ਮਹਾਮਾਰੀ ਮੁੜ ਵਧਣ ਲੱਗੀ ਹੈ। ਸਿਹਤ ਮੰਤਰਾਲੇ ਨੇ ਦੱਸਿਆ ਕਿ ਬੀਤੇ 24 ਘੰਟਿਆਂ ਵਿਚ 37 ਹਜ਼ਾਰ 614 ਨਵੇਂ ਮਾਮਲੇ ਮਿਲੇ ਹਨ। ਇਸ ਨਾਲ ਕੋਰੋਨਾ ਪੀੜਤਾਂ ਦੀ ਗਿਣਤੀ 62 ਲੱਖ ਤੋਂ ਪਾਰ ਪੁੱਜ ਗਈ ਹੈ। ਇਸ ਲਾਤੀਨੀ ਅਮਰੀਕੀ ਦੇਸ਼ ਵਿਚ ਹੁਣ ਤਕ ਕੁਲ ਇਕ ਲੱਖ 71 ਹਜ਼ਾਰ ਤੋਂ ਜ਼ਿਆਦਾ ਪੀੜਤਾਂ ਦੀ ਮੌਤ ਹੋਈ ਹੈ।