National

ਉੱਤਰ ਪ੍ਰਦੇਸ਼ ਸਰਕਾਰ ਨੇ ਰਾਜ ਵਿਚ ਪੰਜਾਬੀਆਂ ਦੀ ਐਂਟਰੀ ਕੀਤੀ ਬੰਦ

ਚੰਡੀਗੜ੍ਹ : ਲਖੀਮਪੁਰ ਖੀਰੀ ‘ਚ ਕਿਸਾਨਾਂ ਦੀ ਮੌਤ ਦਾ ਮਾਮਲਾ ਹੁਣ ਤੂਲ ਫੜਦਾ ਜਾ ਰਿਹਾ ਹੈ। ਯੂਪੀ ਸਰਕਾਰ ਨੇ ਪੰਜਾਬੀਆਂ ਦੀ ਐਂਟਰੀ ਬੰਦ ਕਰ ਦਿੱਤੀ ਹੈ। ਯੂਪੀ ਸਰਕਾਰ ਨੇ ਧਾਰਾ 144 ਦਾ ਹਵਾਲਾ ਦਿੱਤਾ ਹੈ। ਵਿਰੋਧੀਆਂ ਨੇ ਇਸ ਮੁੱਦੇ ‘ਤੇ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ ਕਰ ਲਈ ਹੈ। ਸਭ ਤੋਂ ਪਹਿਲਾਂ ਕਾਂਗਰਸ ਪਾਰਟੀ ਦੀ ਰਾਸ਼ਟਰੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਮੌਕੇ ‘ਤੇ ਪਹੁੰਚੀ। ਇਸ ਤੋਂ ਬਾਅਦ ਕਿਸਾਨ ਅੰਦੋਲਨ ਦੇ ਆਗੂ ਰਾਕੇਸ਼ ਟਿਕੈਤ ਨੇ ਵੀ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਹੁਣ ਖਬਰ ਆ ਰਹੀ ਹੈ ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਹਾਲ ਹੀ ‘ਚ ਯੂਪੀ ਦੇ ਆਬਜ਼ਰਵਰ ਬਣਾਏ ਗਏ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਵੀ ਲਖੀਮਪੁਰ ਦਾ ਦੌਰਾ ਕਰਨਾ ਚਾਹੁੰਦੇ ਹਨ। ਹਾਲਾਂਕਿ ਸਥਾਨਕ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਇਸ ਦੀ ਮਨਜ਼ੂਰੀ ਨਹੀਂ ਦਿੱਤੀ ਹੈ। ਇਸ ਦੇ ਨਾਲ ਹੀ ਉਪ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲੀ ਕੀਤੀ ਹੈ ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਦਿਵਾਉਣ ‘ਚ ਅਸੀਂ ਤੁਹਾਡਾ ਸਹਿਯੋਗ ਦੇਵਾਂਗੇ।

Show More

Related Articles

Leave a Reply

Your email address will not be published. Required fields are marked *

Close