Punjab

ਸ਼੍ਰੋਮਣੀ ਕਮੇਟੀ ਕਰੇਗੀ ਫਲਿੱਪਕਾਰਟ ਕੰਪਨੀ ਵਿਰੁੱਧ ਕਾਨੂੰਨੀ ਕਾਰਵਾਈ – ਲੌਂਗੋਵਾਲ

ਆਨਲਾਈਨ ਵਿਕਰੀ ਕਰਨ ਵਾਲੀ ਕੰਪਨੀ ਫਲਿੱਪਕਾਰਟ ਵੱਲੋਂ ਮੈਟ ਉੱਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਛਾਪਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।ਭਾਈ ਲੌਂਗੋਵਾਲ ਨੇ ਕਿਹਾ ਕਿ ਫਲਿੱਪਕਾਰਟ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਮੈਟ ’ਤੇ ਛਾਪਣ ਨਾਲ ਸੰਗਤ ਵਿਚ ਭਾਰੀ ਰੋਸ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਧਿਆਤਮਕਾ ਸ਼ਕਤੀ ਦਾ ਅਮੁੱਕ ਸੋਮਾ ਹੈ, ਜਿਥੇ ਰੋਜ਼ਾਨਾ ਲੱਖਾਂ ਸ਼ਰਧਾਲੂ-ਯਾਤਰੂ ਆਪਣੀ ਆਤਮਿਕ-ਸੰਸਾਰਿਕ ਮਨੋਕਾਮਨਾਵਾਂ ਦੀ ਪੂਰਤੀ ਕਰਦੀਆਂ ਹਨ।ਫਲਿੱਪਕਾਰਟ ਕੰਪਨੀ ਦੀ ਇਸ ਘਨਾਉਣੀ ਹਰਕਤ ਨਾਲ ਵਿਸ਼ਵ ਭਰ ਵਿਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਆਖਿਆ ਕਿ ਕਿਸੇ ਵੀ ਕੰਪਨੀ ਨੂੰ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਅਤੇ ਸ਼੍ਰੋਮਣੀ ਕਮੇਟੀ ਫਲਿੱਪਕਾਰਟ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਅਜਿਹਾ ਕਰਨ ਵਾਲੇ ਲੋਕਾਂ ਅਤੇ ਕੰਪਨੀਆਂ ਵਿਰੁੱਧ ਸਰਕਾਰਾਂ ਨੂੰ ਵੀ ਸਖ਼ਤ ਹੋਣਾ ਚਾਹੀਦਾ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਆਪਣੇ ਆਪ ਹੀ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ।  ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਫਲਿੱਪਕਾਰਟ ਕੰਪਨੀ ਦੀ ਇਹ ਹਰਕਤ ਸਿੱਖ ਹਿਰਦਿਆਂ ਨੂੰ ਸੱਟ ਮਾਰਨ ਵਾਲੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ’ਤੇ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ ਅਤੇ ਜੇਕਰ ਲੋੜ ਪਈ ਤਾਂ ਕੰਪਨੀ ਖ਼ਿਲਾਸ ਪਰਚਾ ਵੀ ਦਰਜ਼ ਕਰਵਾਇਆ ਜਾਵੇਗਾ। ਉਨ੍ਹਾਂ ਆਖਿਆ ਕਿ ਇਸ ਤੋਂ ਪਹਿਲਾਂ ਐਮਾਜੋਨ ਨਾਂ ਦੀ ਕੰਪਨੀ ਨੇ ਵੀ ਅਜਿਹੀ ਹੀ ਘਟੀਆ ਹਰਕਤ ਕੀਤੀ ਸੀ, ਜਿਸ ਵੱਲੋਂ ਮੁਆਫ਼ੀ ਮੰਗਣ ਬਾਅਦ ਸੰਗਤ ਦਾ ਰੋਸ ਸ਼ਾਂਤ ਹੋਇਆ ਸੀ। ਹੁਣ ਫਿਰ ਜੇਕਰ ਸੰਗਤ ਦੇ ਰੋਹ ਕਾਰਨ ਕੰਪਨੀ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ੁੰਮੇਵਾਰ ਖ਼ੁਦ ਕੰਪਨੀ ਹੋਵੇਗੀ।\

Show More

Related Articles

Leave a Reply

Your email address will not be published. Required fields are marked *

Close