National

26 ਜਨਵਰੀ ਹਿੰਸਾ ਦੇ ਮਾਮਲੇ ਵਿਚ ਲੋੜੀਂਦਾ ਦੀਪ ਸਿੱਧੂ ਗਿ੍ਰਫਤਾਰ

ਨਵੀਂ ਦਿੱਲੀ : 26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਦਿੱਲੀ ਦੇ ਲਾਲ ਕਿਲ੍ਹਾ ‘ਤੇ ਹੋਈ ਹਿੰਸਾ ਦੇ ਮਾਮਲੇ ‘ਚ ਮੁਲਜ਼ਮ ਪੰਜਾਬੀ ਅਦਾਕਾਰ ਦੀਪ ਸਿੱਧੂ ਗ੍ਰਿਫ਼ਤਾਰ ਹੋ ਗਿਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੀਪ ਸਿੱਧੂ ਨੂੰ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਦੀਪ ਸਿੱਧੂ ਨੂੰ ਮੰਗਲਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਜਿਸ ਤੋਂ ਬਾਅਦ ਪੁਲਿਸ ਉਸ ਦਾ ਰਿਮਾਂਡ ਮੰਗੇਗੀ। ਦਿੱਲੀ ਪੁਲਿਸ ਦੁਪਹਿਰੇ 12 ਵਜੇ ਪ੍ਰੈੱਸ ਕਾਨਫਰੰਸ ਕਰੇਗੀ। ਦੱਸਿਆ ਜਾ ਰਿਹਾ ਹੈ ਕਿ ਪੁੱਛਗਿੱਛ ਵਿਚ ਦੀਪ ਸਿੱਧੂ ਲਾਲਾ ਕਿਲ੍ਹਾ ਹਿੰਸਾ ਮਾਮਲੇ ‘ਚ ਕਈ ਅਹਿਮ ਖੁਲਾਸੇ ਕਰ ਸਕਦਾ ਹੈ।
ਇਕ ਲੱਖ ਰੁਪਏ ਰੱਖਿਆ ਗਿਆ ਸੀ ਇਨਾਮ
ਪਿਛਲੇ ਹਫ਼ਤੇ ਹੀ ਦਿੱਲੀ ਪੁਲਿਸ ਨੇ ਦੀਪ ਸਿੱਧੂ ਦਾ ਸੁਰਾਗ ਦੇਣ ‘ਤੇ ਇਕ ਲੱਖ ਰੁਪਏ ਦਾ ਇਨਾਮ ਐਲਾਨਿਆ ਸੀ। ਇਸ ਦੇ ਨਾਲ ਹੀ ਦਿੱਲੀ ਪੁਲਿਸ ਦੀਆਂ ਕਈ ਟੀਮਾਂ ਦਿੱਲੀ-ਐੱਨਸੀਆਰ ਦੇ ਨਾਲ ਹਰਿਆਣਾ ਤੇ ਪੰਜਾਬ ਵਿਚ ਲਗਾਤਾਰ ਛਾਪੇਮਾਰੀ ਕਰ ਰਹੀਆਂ ਸਨ। ਇਸ ਤੋਂ ਪਹਿਲਾਂ ਐਤਵਾਰ ਨੂੰ ਦਿੱਲੀ ਹਿੰਸਾ ‘ਚ ਇਕ ਹੋਰ ਮੁਲਜ਼ਮ ਸੁਖਦੇਵ ਸਿੰਘ ਨੂੰ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਸੀ, ਉਸ ‘ਤੇ 50 ਹਜ਼ਾਰ ਰੁਪਏ ਦਾ ਇਨਾਮ ਸੀ।

Show More

Related Articles

Leave a Reply

Your email address will not be published. Required fields are marked *

Close