Canada

ਕੈਨੇਡਾ : ਕੈਨੇਡਾ ਸਥਿਤ ਪਾਕਿਸਤਾਨ ਹਾਈ ਕਮਿਸ਼ਨਰ ਦਫਤਰ ਦੇ ਬਾਹਰ ਪੁਲਵਾਮਾ ਹਮਲੇ ਦੇ ਵਿਰੋਧ ਚ ਪ੍ਰਦਰਸ਼ਨ

ਕੈਨੇਡਾ , ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਦੀ ਪੂਰੀ ਦੁਨੀਆ ਵਿਚ ਨਿਖੇਧੀ ਕੀਤੀ ਜਾ ਰਹੀ ਹੈ। ਵਿਦੇਸ਼ਾਂ ਵਿਚ ਵੱਸਦਾ ਭਾਰਤੀ ਭਾਈਚਾਰਾ ਇਸ ਹਮਲੇ ਦੀ ਨਿੰਦਾ ਕਰਦਿਆਂ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਿਹਾ ਹੈ। ਐਤਵਾਰ ਨੂੰ ਕੈਨੇਡਾ ਸਥਿਤ ਪਾਕਿਸਤਾਨ ਹਾਈ ਕਮਿਸ਼ਨਰ ਦਫਤਰ ਦੇ ਬਾਹਰ ਇੰਡੋ-ਕੈਨੇਡੀਅਨ ਸੰਸਥਾ ਦੇ ਲੋਕਾਂ ਨੇ ਇਸ ਅੱਤਵਾਦੀ ਹਮਲੇ ਦੇ ਵਿਰੋਧ ਵਿਚ ਪ੍ਰਦਰਸ਼ਨ ਕੀਤਾ। ਗੌਰਤਲਬ ਹੈ ਕਿ ਹਮਲੇ ਵਿਚ ਸੀ.ਆਰ.ਪੀ.ਐੱਫ. ਦੇ 44 ਜਵਾਨ ਸ਼ਹੀਦ ਹੋ ਗਏ ਸਨ। ਹਮਲੇ ਦੀ ਜ਼ਿੰਮੇਵਾਰੀ ਪਾਕਿਸਤਾਨ ਵਿਚ ਸਰਗਰਮ ਅੱਤਵਾਦੀ ਸਮੂਹ ਜੈਸ਼-ਏ-ਮੁਹੰਮਦ ਨੇ ਲਈ ਹੈ। ਪ੍ਰਦਰਸ਼ਕਾਰੀਆਂ ਨੇ ਇਸ ਦੌਰਾਨ ਭਾਰਤ ਮਾਤਾ ਦੀ ਜੈਅ ਦੇ ਨਾਅਰੇ ਲਗਾਏ। ਉਨ੍ਹਾਂ ਦੇ ਹੱਥਾਂ ਵਿਚ ਬੈਨਰ ਅਤੇ ਪੋਸਟਰ ਸਨ। ਉਨ੍ਹਾਂ ਨੇ ਪਾਕਿਸਤਾਨ ਨੂੰ ਅੱਤਵਾਦ ਦਾ ਸਮਰਥਨ ਕਰਨਾ ਬੰਦ ਕਰਨ ਲਈ ਕਿਹਾ। ਉਨ੍ਹਾਂ ਨੇ ਹਮਲੇ ਵਿਚ ਮਾਰੇ ਗਏ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕੀਤੀ। ਇੱਥੋਂ ਦੇ ਇਕ ਵਸਨੀਕ ਮੁਤਾਬਕ ਇਹ ਇਕ ਸ਼ਾਂਤੀਪੂਰਨ ਪ੍ਰਦਰਸ਼ਨ ਸੀ ਕਿਉਂਕਿ ਭਾਰਤ ਹਮੇਸ਼ਾ ਪਿਆਰ ਅਤੇ ਸ਼ਾਂਤੀ ਲਈ ਖੜ੍ਹਾ ਹੈ।

Show More

Related Articles

Leave a Reply

Your email address will not be published. Required fields are marked *

Close