International

ਜੋ ਬਾਇਡਨ ਅਤੇ ਕਮਲਾ ਹੈਰਿਸ ਨੇ ਗੁਰੂ ਨਾਨਕ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋਅ ਬਾਇਡਨ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਸਿੱਖ ਭਾਈਚਾਰੇ ਨੂੰ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। ਦੋਵਾਂ ਨੇਤਾਵਾਂ ਦੇ ਦਫ਼ਤਰਾਂ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਸਿੱਖ ਭਾਈਚਾਰੇ ਦੇ ਲੋਕ ਅਧਿਆਤਮਕ ਗਿਆਨ, ਮਨੁੱਖੀ ਸੇਵਾ ਅਤੇ ਨੈਤਿਕਤਾ ‘ਤੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਅਮਰੀਕਾ ਅਤੇ ਪੂਰੀ ਦੁਨੀਆ ਵਿਚ ਪ੍ਰਸਾਰ ਕਰ ਰਹੇ ਹਨ। ਬਾਇਡਨ ਅਤੇ ਹੈਰਿਸ ਨੇ ਕਿਹਾ ਕਿ ਅਸੀਂ ਉਨ੍ਹਾਂ ਸਾਰੇ ਅਮਰੀਕੀ ਸਿੱਖਾਂ ਦੇ ਧੰਨਵਾਦੀ ਹਾਂ ਜੋ ਮਹਾਮਾਰੀ ਦੇ ਦੌਰ ਵਿਚ ਲਾਜ਼ਮੀ ਸੇਵਾਵਾਂ ਨਾਲ ਜੁੜੇ ਆਪਣੇ ਗੁਆਂਢੀਆਂ ਨਾਲ ਖੜ੍ਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਖਾਣਾ ਪਰੋਸਨ ਲਈ ਆਪਣੇ ਦਿਲ ਅਤੇ ਗੁਰਦੁਆਰਿਆਂ ਦੀਆਂ ਕਮਿਊਨਿਟੀ ਰਸੋਈਆਂ ਨੂੰ ਖੋਲ੍ਹਿਆ ਹੈ।

Show More

Related Articles

Leave a Reply

Your email address will not be published. Required fields are marked *

Close