Punjab

ਬਹਿਬਲ ਕਲਾਂ ਗੋਲੀਕਾਂਡ: IG ਪਰਮਰਾਜ ਉਮਰਾਨੰਗਲ ਨੂੰ ਹਿਰਾਸਤ ’ਚ ਲਿਆ

ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਵੱਲੋਂ ਅੱਜ ਆਈਜੀ ਪਰਮਰਾਜ ਉਮਰਾਨੰਗਲ ਨੂੰ ਆਪਣੀ ਹਿਰਾਸਤ ਵਿਚ ਲੈ ਲਿਆ ਹੈ। ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਇਹ ਦੂਜੀ ਵੱਡੀ ਗ੍ਰਿਫਤਾਰੀ ਹੈ, ਇਸ ਤੋਂ ਪਹਿਲਾਂ ਸਾਬਕਾ ਐਸਐਸਪੀ ਚਰਨਜੀਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਐਸਆਈਟੀ ਵੱਲੋਂ ਕੁਝ ਦਿਨ ਪਹਿਲਾਂ ਆਈਜੀ ਪਰਮਰਾਜ ਉਮਰਾਨੰਗਲ ਤੋਂ ਚੰਡੀਗੜ੍ਹ ਵਿਚ ਪੁੱਛਗਿੱਛ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਬਦੀ ਦੀਆਂ ਘਟਨਾਵਾਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਬਹਿਬਲ ਕਲਾਂ ਵਿਖੇ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ, ਇਸ ਦੌਰਾਨ ਪੁਲਿਸ ਵੱਲੋਂ ਗੋਲੀਬਾਰੀ ਕੀਤੀ ਗਈ, ਜਿਸ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਮਿਲੀ ਜਾਣਕਾਰੀ ਮੁਤਾਬਕ ਕੀਤੀ ਗਈ ਗੋਲੀਬਾਰੀ ਮੌਕੇ ਆਈਜੀ ਪਰਮਰਾਜ ਉਮਰਾਨੰਗਲ ਮੌਕੇ ਉਤੇ ਮੌਜੂਦ ਸਨ। ਇਸ ਮਾਮਲੇ ਸਬੰਧੀ ਐਸਆਈਟੀ ਜਾਂਚ ਕਰ ਰਹੀ ਹੈ।

Show More

Related Articles

Leave a Reply

Your email address will not be published. Required fields are marked *

Close