Entertainment

ਭਾਰਤੀ ਫ਼ਿਲਮ ਉਦਯੋਗ ਨੇ ਪਾਕਿਸਤਾਨੀ ਕਲਾਕਾਰਾਂ ਦਾ ਹੁੱਕਾ–ਪਾਣੀ ਕੀਤਾ ਬੰਦ

ਭਾਰਤੀ ਫ਼ਿਲਮ ਉਦਯੋਗ ਨੇ ਅੱਜ ਸੋਮਵਾਰ ਨੂੰ ਪਾਕਿਸਤਾਨੀ ਕਲਾਕਾਰਾਂ ਦਾ ਮੁਕੰਮਲ ਬਾਈਕਾਟ ਕਰ ਦਿੱਤਾ ਹੈ। ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਭਾਰਤੀ ਫ਼ਿਲਮ ਉਦਯੋਗ ਲਈ ਨਿਯਮਾਂ ਅਤੇ ਕਾਨੂੰਨਾਂ ਦੀ ਪੈਰਵੀਂ ਕਰਨ ਵਾਲੀ ਜੱਥੇਬੰਦੀ ਆਲ ਇੰਡੀਅਨ ਸਿਨੇ ਵਰਕਰਜ਼ ਐਸੋਸੀਏਸ਼ਨ (ਏਆਈਸੀਡਬਲਿਊਏ) ਨੇ ਪਾਕਿਸਤਾਨੀ ਕਲਾਕਾਰਾਂ ਨੂੰ ਫ਼ਿਲਮ ਉਦਯੋਗ ਚ ਕੰਮ ਦੇਣ ਦਾ ਬਾਈਕਾਟ ਕਰ ਦਿੱਤਾ ਹੈ। ਪ੍ਰੈਸ ਬਿਆਨ ਜਾਰੀ ਕਰਦਿਆਂ ਏਆਈਸੀਡਬਲਿਊਏ ਨੇ ਕਿਹਾ ਕਿ ਜੰਮੂ ਕਸ਼ਮੀਰ ਦੇ ਪੁਲਵਾਮਾ ਚ 14 ਜਨਵਰੀ ਨੂੰ ਹੋਏ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਭਾਰਤੀ ਫ਼ੌਜ ਦੇ 40 ਜਵਾਨਾਂ ਦੀ ਸ਼ਹਾਦਤ ਕਾਰਨ ਪੂਰਾ ਭਾਰਤ ਇਸ ਵੇਲੇ ਪਾਕਿਸਤਾਨ ਖਿਲਾਫ਼ ਜ਼ਬਰਦਸਤ ਗੁੱਸੇ ਦਾ ਇਜ਼ਹਾਰ ਕਰ ਰਿਹਾ ਹੈ। ਇਹ ਹਮਲਾ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼ ਏ ਮੁਹੰਮਦ ਵਲੋਂ ਕਰਵਾਇਆ ਗਿਆ ਸੀ। ਅੱਤਵਾਦ ਨੂੰ ਲੈ ਕੇ ਪਾਕਿਸਤਾਨ ਸਰਕਾਰ ਨੂੰ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਬਿਆਨ ਚ ਅੱਗੇ ਕਿਹਾ ਗਿਆ ਕਿ ਪੁਲਵਾਮਾ ਚ ਹੋਏ ਇਸ ਅੱਤਵਾਦੀ ਹਮਲੇ ਨੂੰ ਦੇਖਦਿਆਂ ਅਸੀਂ ਪਾਕਿਸਤਾਨੀ ਕਲਾਕਾਰਾਂ ਦਾ ਬਾਈਕਾਟ ਕਰਦੇ ਹਾਂ ਕਿਉਂਕਿ ਸਾਡੇ ਲਈ ਦੇਸ਼ ਸਭ ਤੋਂ ਪਹਿਲਾਂ ਹੈ ਤੇ ਅਸੀਂ ਆਪਣੇ ਦੇਸ਼ ਨਾਲ ਖੜ੍ਹੇ ਹਾਂ।ਦੱਸਣਯੋਗ ਹੈ ਕਿ ਭਾਰਤ ਸਰਕਾਰ ਅਤੇ ਮੁਲਕ ਦੇ ਲੋਕ ਪਾਕਿਸਤਾਨ ਨੂੰ ਪੁਲਵਾਮਾ ਹਮਲੇ ਬਦਲੇ ਸਬਕ ਸਿਖਾਉਣ ਲਈ ਬੇਤਹਾਸ਼ਾ ਸਰਗਰਮ ਹਨ ਤੇ ਕਿਸੇ ਨਾ ਕਿਸੇ ਤਰ੍ਹਾਂ ਪਾਕਿਸਤਾਨ ਤੇ ਅੱਤਵਾਦੀ ਸੰਗਠਨਾਂ ਦੇ ਖ਼ਾਤਮੇ ਨੂੰ ਲੈ ਕੇ ਆਪਣਾ ਦਬਾਅ ਬਣਾ ਰਹੇ ਹਨ।

Show More

Related Articles

Leave a Reply

Your email address will not be published. Required fields are marked *

Close