International

ਪੁਲਵਾਮਾ ਹਮਲੇ ਤੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਤੋੜੀ ਚੁੱਪ, ਕਿਹਾ- ਸਬੂਤ ਦਿਓ ਤਾਂ ਕਰਾਂਗੇ ਕਾਰਵਾਈ

ਪੁਲਵਾਮਾ ਹਮਲੇ ਮਗਰੋਂ ਭਾਰਤ ਵਲੋਂ ਕੀਤੀ ਜਾ ਰਹੀਆਂ ਕਾਰਵਾਈਆਂ ਨਾਲ ਘਿਰੇ ਪਾਕਿਸਤਾਨ ਨੇ ਅੱਜ ਮੰਗਲਵਾਰ ਨੂੰ ਸਫਾਈ ਦਿੱਤੀ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਖੁੱਦ ਨੂੰ ਬੇਗੁਨਾਹ ਕਰਾਰ ਦਿੱਤਾ ਹੈ। ਇਮਰਾਨ ਖ਼ਾਨ ਨੇ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਤੇ ਬਿਨਾ ਕਿਸੇ ਸਬੂਤ ਦੇ ਉਸ ਤੇ ਦੋਸ਼ ਲਗਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਮਰਾਨ ਖ਼ਾਨ ਨੇ ਕਿਹਾ ਕਿ ਜੇਕਰ ਭਾਰਤ ਕਿਸੇ ਵੀ ਤਰ੍ਹਾਂ ਜਾਂਚ ਕਰਾਉਣਾ ਚਾਹੁੰਦਾ ਹੈ ਤਾਂ ਉਸ ਲਈ ਅਸੀਂ ਤਿਆਰ ਹਾਂ।ਇਮਰਾਨ ਖ਼ਾਨ ਨੇ ਅੱਗੇ ਕਿਹਾ ਕਿ ਜੇਕਰ ਭਾਰਤ ਨੂੰ ਕਿਸੇ ਮਿਲਟਰੀ ਇੰਟੈਲੀਜੈਂਸ ਦੀ ਖ਼ਬਰ ਹੈ ਤਾਂ ਸਾਨੂੰ ਦੱਸੋ, ਸਾਡੀ ਸਰਕਾਰ ਇਸ ਸੂਚਨਾ ਤੇ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਭਾਰਤ ਜੇਕਰ ਪਾਕਿਸਤਾਨ ਨਾਲ ਜੰਗ ਕਰਨ ਦੋ ਸੋਚ ਰਿਹਾ ਹੈ ਤਾਂ ਇਸ ਨਾਲ ਦੋਵੇਂ ਮੁਲਕਾਂ ਨੂੰ ਕੁਝ ਵੀ ਹਾਸਲ ਨਹੀਂ ਹੋਣ ਵਾਲਾ ਬਲਕਿ ਦੋਨਾਂ ਮੁਲਕਾਂ ਦੇ ਬੇਗੁਨਾਹ ਬੇਮਤਲਬ ਮਾਰੇ ਜਾਣਗੇ।

Show More

Related Articles

Leave a Reply

Your email address will not be published. Required fields are marked *

Close