International

ਅਮਰੀਕਾ ਨੇ ਕਿਹਾ: ਮਨੀਪੁਰ ਘਟਨਾ ਡਰਵਾਣੀ ਹੈ, ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਭਾਰਤ ਸਰਕਾਰ ਨੂੰ ਸਾਡਾ ਸਮਰਥਨ

ਵਾਸਿ਼ੰਗਟਨ: ਮਨੀਪੁਰ ‘ਚ 3 ਮਈ ਨੂੰ ਸ਼ੁਰੂ ਹੋਈ ਦੋ ਭਾਈਚਾਰਿਆਂ ਵਿਚਾਲੇ ਹਿੰਸਾ ਅਜੇ ਵੀ ਜਾਰੀ ਹੈ। ਇਸ ਦੌਰਾਨ ਉੱਥੇ ਦੋ ਔਰਤਾਂ ਨਾਲ ਸਮੂਹਿਕ ਬਲਾਤਕਾਰ ਦੇ ਮਾਮਲੇ ‘ਚ ਅਮਰੀਕਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਅਮਰੀਕਾ ਨੇ ਇਸ ਮਾਮਲੇ ਨੂੰ ਡਰਾਉਣਾ ਅਤੇ ਹੈਰਾਨ ਕਰਨ ਵਾਲਾ ਦੱਸਿਆ ਹੈ।
ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਵੇਦਾਂਤ ਪਟੇਲ ਨੇ ਕਿਹਾ ਕਿ ਦੋ ਔਰਤਾਂ ‘ਤੇ ਹਮਲੇ ਦਾ ਵੀਡੀਓ ਦੇਖ ਕੇ ਅਸੀਂ ਹੈਰਾਨ ਹਾਂ। ਅਸੀਂ ਘਟਨਾ ਦੇ ਪੀੜਤਾਂ ਪ੍ਰਤੀ ਆਪਣੀ ਡੂੰਘੀ ਹਮਦਰਦੀ ਪ੍ਰਗਟ ਕਰਦੇ ਹਾਂ ਅਤੇ ਉਨ੍ਹਾਂ ਨੂੰ ਨਿਆਂ ਦਿਵਾਉਣ ਲਈ ਭਾਰਤ ਸਰਕਾਰ ਦੇ ਯਤਨਾਂ ਦਾ ਸਮਰਥਨ ਕਰਦੇ ਹਾਂ।
ਪਟੇਲ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਔਰਤਾਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਕਿਸੇ ਵੀ ਸੱਭਿਅਕ ਸਮਾਜ ਵਿਚ ਸ਼ਰਮਨਾਕ ਹੈ। ਅਸੀਂ ਪਹਿਲਾਂ ਵੀ ਕਿਹਾ ਹੈ ਕਿ ਅਸੀਂ ਮਨੀਪੁਰ ਮੁੱਦੇ ਦੇ ਸ਼ਾਂਤੀਪੂਰਨ ਹੱਲ ਦੇ ਪੱਖ ਵਿਚ ਹਾਂ ਅਤੇ ਉਮੀਦ ਕਰਦੇ ਹਾਂ ਕਿ ਹਰ ਭਾਈਚਾਰੇ ਦੇ ਲੋਕਾਂ ਅਤੇ ਉਨ੍ਹਾਂ ਦੀ ਜਾਇਦਾਦ ਦੀ ਸੁਰੱਖਿਆ ਕੀਤੀ ਜਾਵੇਗੀ।

Show More

Related Articles

Leave a Reply

Your email address will not be published. Required fields are marked *

Close