Punjab

IG ਉਮਰਾਨੰਗਲ ਨੂੰ ਕੋਰਟ ਨੇ 4 ਦਿਨਾਂ ਦੀ ਪੁਲਿਸ ਰਿਮਾਂਡ ’ਤੇ ਭੇਜਿਆ

ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਵੱਲੋਂ ਮੁਲਜ਼ਮ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਅੱਜ ਮੰਗਲਵਾਰ ਨੂੰ ਲਗਭਗ ਦੁਪਹਿਰ 12 ਵਜੇ ਦੇ ਨੇੜੇ ਅਦਾਲਤ ਚ ਪੇਸ਼ ਕੀਤਾ। ਜਿੱਥੇ ਅਦਾਲਤ ਨੇ ਅੱਜ ਉਮਰਾਨੰਗਲ ਨੂੰ ਚਾਰ ਦਿਨਾਂ ਦੀ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।ਦੱਸਦੇਈਏ ਕਿ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਲੰਘੀ ਦਿਨੀ ਆਪਣੀ ਹਿਰਾਸਤ ਚ ਲੈ ਲਿਆ ਸੀ। ਇਸ ਮਾਮਲੇ ਚ ਇਹ ਦੂਜੀ ਵੱਡੀ ਗ੍ਰਿਫਤਾਰੀ ਦੱਸੀ ਜਾ ਰਹੀ ਹੈ, ਇਸ ਤੋਂ ਪਹਿਲਾਂ ਸਾਬਕਾ ਐਸਐਸਪੀ ਚਰਨਜੀਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਐਸਆਈਟੀ ਵੱਲੋਂ ਕੁਝ ਦਿਨ ਪਹਿਲਾਂ ਆਈਜੀ ਪਰਮਰਾਜ ਉਮਰਾਨੰਗਲ ਤੋਂ ਚੰਡੀਗੜ੍ਹ ਵਿਚ ਪੁੱਛਗਿੱਛ ਕੀਤੀ ਗਈ ਸੀ। ਮਿਲੀ ਜਾਣਕਾਰੀ ਮੁਤਾਬਕ ਕੀਤੀ ਗਈ ਗੋਲੀਬਾਰੀ ਮੌਕੇ ਆਈਜੀ ਪਰਮਰਾਜ ਉਮਰਾਨੰਗਲ ਮੌਕੇ ਉਤੇ ਮੌਜੂਦ ਸਨ। ਇਸ ਮਾਮਲੇ ਸਬੰਧੀ ਐਸਆਈਟੀ ਜਾਂਚ ਕਰ ਰਹੀ ਹੈ।ਜ਼ਿਕਰਯੋਗ ਹੈ ਕਿ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਬਦੀ ਦੀਆਂ ਘਟਨਾਵਾਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਬਹਿਬਲ ਕਲਾਂ ਵਿਖੇ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ, ਇਸ ਦੌਰਾਨ ਪੁਲਿਸ ਵੱਲੋਂ ਗੋਲੀਬਾਰੀ ਕੀਤੀ ਗਈ, ਜਿਸ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ।

Show More

Related Articles

Leave a Reply

Your email address will not be published. Required fields are marked *

Close