Punjab

ਪੰਜਾਬ ’ਚ ਸਰਗਰਮ ਨਸ਼ਾ–ਸਮੱਗਲਰਾਂ ਦੇ ਨਾਂਅ ਦੱਸੋ, ਤੁਰੰਤ ਫੜਾਂਗੇ: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਰਾਜਪਾਲ ਦੇ ਭਾਸ਼ਣ ਉੱਤੇ ਬੋਲਦਿਆਂ ਕਿਹਾ ਕਿ ਉਨ੍ਹਾਂ ਤੱਕ ਜਾਂ ਉਨ੍ਹਾਂ ਦੇ ਕਿਸੇ ਸਰਕਾਰੀ ਅਧਿਕਾਰੀ ਤੱਕ ਨਸ਼ਿਆਂ ਦੇ ਸਮੱਗਲਰਾਂ ਬਾਰੇ ਜਾਣਕਾਰੀ ਪਹੁੰਚਾਈ ਜਾਵੇ, ਪੁਲਿਸ ਅਜਿਹੇ ਅਨਸਰਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਜਦੋਂ ਵੀ ਕਦੇ ਖ਼ਬਰ ਮਿਲੀ ਹੈ, ਨਸ਼ਿਆਂ ਦੀ ਸਪਲਾਈ ਦੀ ਸਾਰੀ ਲੜੀ ਤੋੜੀ ਗਈ ਹੈ ਤੇ ਸਬੰਧਤ ਸਮਾਜ–ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 25 ਹਜ਼ਾਰ ਦੇ ਲਗਭਗ ਨਸ਼ਾ–ਸਮੱਗਲਰਾਂ ਤੇ ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ–ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਕਾਨੂੰਨ ਤੇ ਵਿਵਸਥਾ ਦਾ ਹਾਲ ਬਹੁਤ ਮਾੜਾ ਹੋ ਗਿਆ ਸੀ, ਜਿਸ ਕਾਰਨ ਨਸ਼ਿਆਂ ਦੇ ਸਮੱਗਲਰਾਂ ਦੇ ਜੇਰੇ ਖੁੱਲ੍ਹ ਗਏ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ 1,414 ਗੈਂਗਸਟਰ ਫੜੇ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ‘ਏ’ ਕਲਾਸ ਗੈਂਗਸਟਰ ਸਨ। ਦਹਿਸ਼ਤਗਰਦੀ ਦੇ ਬਹੁਤ ਸਾਰੇ ਮਾਡਿਯੂਲ ਫੜੇ ਗਏ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਕਾਲੀ–ਭਾਜਪਾ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰਨਾਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਲਈ ਜ਼ਿੰਮੇਵਾਰ ਅਨਸਰਾਂ ਨੂੰ ਗ੍ਰਿਫ਼ਤਾਰ ਕਰਨ ਤੇ ਉਨ੍ਹਾਂ ਨੂੰ ਨੱਥ ਪਾਉਣ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਬਹੁਤ ਉੱਪਰ ਤੱਕ ਜਾਵੇਗੀ। ਉਨ੍ਹਾਂ ਕਿਹਾ ਕਿ SIT (Special Investigation Team – ਵਿਸ਼ੇਸ਼ ਜਾਂਚ ਟੀਮ) ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਉਹ ਰਾਜ ਦੇ ਵੱਖੋ–ਵੱਖਰੇ ਹਿੱਸਿਆਂ ਦੇ ਵਿਕਾਸ ਲਈ ਧਨ ਨੂੰ ਸਿੱਧਾ ਵਿਧਾਇਕਾਂ ਨੂੰ ਦੇ ਰਹੇ, ਸਗੋਂ ਇਹ ਡਿਪਟੀ ਕਮਿਸ਼ਨਰਾਂ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੋ ਲੱਖ ਰੁਪਏ ਤੱਕ ਦੇ ਕਰਜ਼ਦਾਰ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ। ਉਨ੍ਹਾਂ ਪੰਜਾਬ ਨਾਲ ਜੁੜੇ ਕਈ ਮਸਲੇ ਛੋਹੰਦਿਆਂ ਕਿਹਾ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਬਹੁਤ ਘੱਟ ਕਿਸਾਨਾਂ ਨੇ ਪਰਾਲ਼ੀ ਨੂੰ ਆਪਣੇ ਖੇਤਾਂ ਵਿੱਚ ਸਾੜਿਆ ਹੈ।ਮੁੱਖ ਮੰਤਰੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਸੁਖਬੀਰ ਸਿੰਘ ਬਾਦਲ ਦੀ ਗ਼ੈਰ–ਹਾਜ਼ਰੀ ਉੱਤੇ ਵੀ ਸੁਆਲ ਕੀਤਾ।

Show More

Related Articles

Leave a Reply

Your email address will not be published. Required fields are marked *

Close