Punjab

ਹੜ੍ਹਾਂ ਕਾਰਨ ਲੋਕਾਂ ਦੇ ਹੋਏ ਹਰ ਨੁਕਸਾਨ ਦੀ ਕਰਾਂਗੇ ਭਰਪਾਈ : CM ਮਾਨ

ਮੁੱਖ ਮੰਤਰੀ ਮਾਨ ਵੱਲੋਂ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਗਰਾਊਂਡ ਜ਼ੀਰੋ ‘ਤੇ ਜਾ ਕੇ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਹਰ ਨੁਕਸਾਨ ਦੀ ਭਰਪਾਈ ਸੂਬਾ ਸਰਕਾਰ ਵੱਲੋਂ ਕੀਤੀ ਜਾਵੇਗੀ ਤੇ ਜਲਦ ਹੀ ਪੰਜਾਬ ਵਿਚ ਹਾਲਾਤ ਆਮ ਵਰਗੇ ਹੋਣਗੇ।

ਟਵੀਟ ਕਰਦਿਆਂ CM ਮਾਨ ਨੇ ਕਿਹਾ ਕਿ ਪੰਜਾਬ ‘ਚ ਹੜ੍ਹਾਂ ਨੇ ਦੁਬਾਰਾ ਦਸਤਕ ਦਿੱਤੀ ਹੈ..ਪਰ ਮੈਂ ਹਰ ਰੋਜ਼ ਸਥਿਤੀ ਬਾਰੇ ਜਾਣੂ ਹੋ ਰਿਹਾ ਹਾਂ..ਅੱਜ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਗਰਾਊਂਡ ਜ਼ੀਰੋ ‘ਤੇ ਜਾ ਕੇ ਜਾਇਜ਼ਾ ਲਿਆ…ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ ਤੇ ਹੌਂਸਲਾ ਹਿੰਮਤ ਬਰਕਰਾਰ ਰੱਖਣ ਦੀ ਅਪੀਲ ਕੀਤੀ…ਸਮਾਂ ਔਖਾ ਜ਼ਰੂਰ ਹੈ ਪਰ ਇੱਕ ਦੂਜੇ ਦੇ ਸਾਥ ਨਾਲ ਲੰਘ ਜਾਵੇਗਾ…ਸਰਕਾਰ ਵਾਅਦੇ ਮੁਤਾਬਕ ਲੋਕਾਂ ਦੇ ਹਰ ਨੁਕਸਾਨ ਦੀ ਭਰਪਾਈ ਜ਼ਰੂਰ ਕਰੇਗੀ…ਜਲਦੀ ਹਾਲਾਤ ਆਮ ਵਾਂਗ ਹੋਣਗੇ…

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸੂਬੇ ਵਿਚ ਇੰਨਾ ਮੀਂਹ ਨਹੀਂ ਪਿਆ ਪਰ ਹਿਮਾਚਲ ਵਿਚ ਪਏ ਮੀਂਹ ਤੋਂ ਬਾਅਦ ਡੈਮਾਂ ਦੇ ਫਲੱਡ ਗੇਟ ਖੋਲ੍ਹੇ ਜਾਣ ਕਾਰਨ ਪੰਜਾਬ ਦੇ ਕਈ ਪਿੰਡਾਂ ਵਿਚ ਹਾਲਾਤ ਬਹੁਤ ਖਰਾਬ ਹਨ ਤੇ ਉਥੇ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਗੁਰਦਾਪੁਰ ਦੇ ਬਟਾਲਾ ਤੇ ਫਾਜ਼ਿਲਕਾ ਵਿਚ ਹੜ੍ਹ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ ਜਦੋਂ ਕਿ ਕਪੂਰਥਲਾ ਦੇ ਭੁਲੱਥ ਦਾ ਇਕ ਵਿਅਕਤੀ ਵੀ ਰੁੜ੍ਹ ਗਿਆ। ਜਲੰਧਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ ਤੇ ਫਿਰੋਜ਼ਪੁਰ ਦੇ ਕਈ ਪਿੰਡ ਹੜ੍ਹ ਦੀ ਚਪੇਟ ਵਿਚ ਆ ਗਏ ਹਨ। ਭਾਖੜਾ ਤੇ ਪੌਂਗ ਡੈਮ ਤੋਂ ਛੱਡੇ ਰਹੇ ਪਾਣੀ ਕਾਰਨ ਪੰਜਾਬ ਵਿਚ ਹਾਲਾਤ ਸਾਧਾਰਨ ਨਹੀਂ ਹੋ ਪਾ ਰਹੇ ਹਨ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਲਿਜਾਣ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ। ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ ਤੇ ਸੂਬੇ ਦੇ ਲੋਕਾਂ ਨੂੰ ਮੁਸ਼ਕਲ ਦੀ ਇਸ ਘੜੀ ਵਿਚੋਂ ਨਿਕਲਣ ਲਈ ਹਰ ਸੰਭਵ ਕੋਸ਼ਿਸ਼ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ।

Show More

Related Articles

Leave a Reply

Your email address will not be published. Required fields are marked *

Close