National

ਭਾਰਤ ਨੇ ਪਾਕਿ ਵੱਲ ਜਾਣ ਵਾਲਾ ਪਾਣੀ ਰੋਕਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿਚ ਵੀਰਵਰ ਨੂੰ ਇਹ ਫੈਸਲਾ ਲਿਆ ਗਿਆ ਕਿ ਪਾਕਿਸਤਾਨ ਵੱਲ ਜਾਣ ਵਾਲੀਆਂ ਨਦੀਆਂ ਦੇ ਪਾਣੀ ਨੂੰ ਰੋਕਿਆ ਜਾਵੇਗਾ। ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਇਕ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ। ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਸੀਆਰਪੀਐਫ ਕਾਫਲੇ ਉਤੇ ਹੋਏ ਅੱਤਵਾਦੀ ਹਮਲੇ ਵਿਚ 40 ਜਵਾਨਾਂ ਦੇ ਸ਼ਹੀਦ ਹੋਣ ਬਾਅਦ ਦੇਸ਼ ਭਰ ਵਿਚ ਪਾਕਿਸਤਾਨ ਖਿਲਾਫ ਗੁੱਸਾ ਹੈ ਅਤੇ ਕੂਟਨੀਤਕ ਉਤੇ ਉਸ ਨੂੰ ਦੁਨੀਆਂ ਤੋਂ ਅਲੱਗ–ਅਲੱਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਵੀ ਇਸ ਹਮਲੇ ਲਈ ਦੋਸ਼ੀ ਪਾਕਿਸਤਾਨ ਨੂੰ ਸਬਕ ਸਿਖਾਉਣ ਦੀ ਠਾਨ ਲਈ ਹੈ। ਇਸ ਦੇ ਮੱਦੇਨਜ਼ਰ ਹੁਣ ਪਾਕਿਸਤਾਨ ਜਾਣ ਵਾਲੀਆਂ ਤਿੰਨ ਭਾਰਤੀ ਨਦੀਆਂ ਦੇ ਪਾਣੀ ਨੂੰ ਰੋਕ ਕੇ ਉਸ ਨੂੰ ਪੰਜਾਬ ਅਤੇ ਜੰਮੂ ਕਸ਼ਮੀਰ ਵੱਲ ਮੋੜਿਆ ਜਾਵੇਗਾ।

Show More

Related Articles

Leave a Reply

Your email address will not be published. Required fields are marked *

Close