National

ਜਲ ਉੱਠਿਆ ਪ੍ਰਦੇਸ਼! ਹਿੰਸਕ ਭੀੜ ਨੇ ਸਾੜੀਆਂ 60 ਗੱਡੀਆਂ, ਡਿਪਟੀ CM ਦਾ ਘਰ ਵੀ ਸਾੜਿਆ

ਈਟਾਨਗਰ: ਅਰੁਣਾਂਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ਪ੍ਰਦਰਸ਼ਨਕਾਰੀਆਂ ਨੇ ਸੂਬੇ ਦੇ ਉਪ ਮੁੱਖ ਮੰਤਰੀ ਚਾਊਨਾ ਮੀਨ ਦੀ ਰਿਹਾਇਸ਼ ਨੂੰ ਕਥਿਤ ਤੌਰ ’ਤੇ ਅੱਗ ਦੇ ਹਵਾਲੇ ਕਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਡਿਪਟੀ ਕਮਿਸ਼ਨ ਦੇ ਦਫ਼ਤਰ ਦੀ ਵੀ ਭੰਨ੍ਹਤੋੜ ਕੀਤੀ। ਇਸ ਤੋਂ ਇਲਾਵਾ 60 ਵਾਹਨ ਵੀ ਅੱਗ ਦੇ ਹਵਾਲੇ ਕਰ ਦਿੱਤੇ ਗਏ ਹਨ। ਇਹ ਪ੍ਰਦਰਸ਼ਨਕਾਰੀ ਛੇ ਤਬਕਿਆਂ ਨੂੰ ਸਥਾਨਕ ਨਿਵਾਸੀ ਪ੍ਰਮਾਣ ਪੱਤਰ ਦਿੱਤੇ ਜਾਣ ਦੀ ਸਿਫਾਰਸ਼ ਦਾ ਵਿਰੋਧ ਕਰ ਰਹੇ ਸੀ। ਹਾਲਾਤ ਨੂੰ ਕਾਬੂ ਕਰਨ ਲਈ ਇੱਥੇ ਆਈਟੀਬੀਪੀ ਦੀਆਂ ਛੇ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇੱਕ ਕੰਪਨੀ ਵਿੱਚ ਲਗਪਗ 100 ਜਵਾਨ ਹੁੰਦੇ ਹਨ। ਭਾਰੀ ਵਿਰੋਧ ਪ੍ਰਦਰਸ਼ਨ ਵੇਖਦਿਆਂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਲੋਕਾਂ ਨੂੰ ਸ਼ਾਂਤੀ ਕਾਇਮ ਰੱਖਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੇਮਾ ਖਾਂਡੂ ਨੇ ਵੀ ਉਨ੍ਹਾਂ ਨੂੰ ਸੂਬੇ ਦੇ ਹਾਲਾਤ ਬਾਰੇ ਜਾਣਕਾਰੀ ਦਿੱਤੀ ਹੈ। ਇਸ ਸਬੰਧੀ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਾਂਗਰਸ ’ਤੇ ਲੋਕਾਂ ਨੂੰ ਭੜਕਾਉਣ ਦਾ ਇਲਜ਼ਾਮ ਲਾਇਆ ਹੈ। ਉਨ੍ਹਾਂ ਮੁਤਾਬਕ ਮੁੱਖ ਮੰਤਰੀ ਖਾਂਡੂ ਨੇ ਸਪਸ਼ਟ ਕੀਤਾ ਹੈ ਕਿ ਸੂਬਾ ਸਰਕਾਰ ਪੀਆਰਸੀ ਤੇ ਬਿੱਲ ਨਹੀਂ ਲਿਆ ਰਹੀ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪੀਆਰਸੀ ਲਈ ਲੜ ਰਹੀ ਹੈ ਪਰ ਲੋਕਾਂ ਨੂੰ ਗਲਤ ਤਰੀਕੇ ਨਾਲ ਉਕਸਾ ਰਹੀ ਹੈ। ਪੁਲਿਸ ਮੁਤਾਬਕ ਸ਼ੁੱਕਰਵਾਰ ਨੂੰ ਪੁਲਿਸ ਫਾਇਰਿੰਗ ਵਿੱਚ ਜ਼ਖ਼ਮੀ ਹੋਏ ਇੱਕ ਸ਼ਖ਼ਸ ਦੀ ਹਸਪਤਾਲ ਵਿੱਚ ਮੌਤ ਹੋ ਗਈ ਜਿਸ ਤੋਂ ਬਾਅਦ ਵੱਡੀ ਗਿਣਤੀ ਲੋਕਾਂ ਨੇ ਸੜਕਾਂ ’ਤੇ ਮਾਰਚ ਕੀਤਾ ਤੇ ਜਨਤਕ ਥਾਵਾਂ ਨੂੰ ਨੁਕਸਾਨ ਪਹੁੰਚਾਇਆ। ਉਨ੍ਹਾਂ ਉਪ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਅੱਗ ਲਾ ਦਿੱਤੀ ਤੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੀ ਭੰਨ੍ਹਤੋੜ ਕੀਤੀ। ਇਸ ਤੋਂ ਇਲਾਵਾ ਦਫ਼ਤਰ ਬਾਹਰ ਖੜੀਆਂ ਕਰੀਬ 60 ਗੱਡੀਆਂ ਵੀ ਸਾੜ ਦਿੱਤੀਆਂ।

Show More

Related Articles

Leave a Reply

Your email address will not be published. Required fields are marked *

Close