Punjab

ਸਿੱਧੂ ਨੇ ਸਿੱਧ ਕੀਤੀ ਸੁੰਦਰ ਸਿੰਘ ਮਜੀਠੀਆ ਦੀ ਗੋਰਿਆਂ ਨਾਲ ਨੇੜਤਾ

ਪੰਜਾਬ ਸਰਕਾਰ ਦੇ ਕਾਂਗਰਸੀ ਮੰਤਰੀਆਂ ਵੱਲੋਂ ਅੱਜ ਮਜੀਠੀਆ ਪਰਿਵਾਰ ਨੂੰ ਆਪਣਾ ਨਿਸ਼ਾਨਾ ਬਣਾਉਂਇਆ ਉਨ੍ਹਾਂ ਉਤੇ ਵੱਖ ਵੱਖ ਦੋਸ਼ ਲਗਾਏ। ਸਥਾਨਕ ਸਰਕਾਰ ਮੰਤਰੀ ਨਵਜੋਤ ਸਿੱਧੂ ਤੇ ਸੁਖਜਿੰਦਰ ਰੰਧਾਵਾਂ ਤੇ ਹੋਰ ਕਾਂਗਰਸੀ ਆਗੂਆਂ ਵੱਲੋਂ ਵਿਧਾਨ ਸਭਾ ਵਿਚ ਪ੍ਰੈਸ ਕਾਨਫਰੰਸ ਕਰਕੇ ਦੋਸ਼ ਲਗਾਇਆ ਕਿ ਜ਼ਿਲ੍ਹਿਆਂ ਵਾਲਾ ਬਾਗ ਦੀ ਜਦੋਂ ਘਟਨਾ ਵਾਪਰੀ ਤਾਂ ਇਸ ਤੋਂ ਬਾਅਦ ਜਨਰਲ ਡਾਇਰ ਨੇ ਬਿਕਰਮਜੀਤ ਸਿੰਘ ਮਜੀਠੀਆ ਦੇ ਦਾਦਾ ਸੁੰਦਰ ਸਿੰਘ ਮਜੀਠੀਆਂ ਨੂੰ ਸਨਮਾਨਤ ਕੀਤਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਸੁੰਦਰ ਸਿੰਘ ਮਜੀਠੀਆ ਨੇ ਜਨਰਲ ਡਾਇਰ ਨੂੰ ਸ੍ਰੀ ਹਰਿਮੰਦਰ ਸਾਹਿਬ ਅੰਦਰ ਆਨਰੇਰੀ ਸਿੱਖ ਦਾ ਖਿਤਾਬ ਦਿੱਤਾ ਸੀ। ਉਨ੍ਹਾਂ ਇਤਿਹਾਸਕਾਰਾਂ ਵੱਲੋਂ ਛਾਪਿਆਂ ਵੱਖ ਵੱਖ ਕਿਤਾਬਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੇ ਦਾਦਾ ਸੁੰਦਰ ਸਿੰਘ ਮਜੀਠੀਆ ਵੱਲੋਂ ਅੰਗਰੇਜ਼ਾਂ ਨਾਲ ਮਿਲਕੇ ਸਿੱਖਾਂ ਖਿਲਾਫ ਵੱਖ ਵੱਖ ਕਾਰਵਾਈਆਂ ਕੀਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਜੇਕਰ ਉਸ ਸਮੇਂ ਸੁੰਦਰ ਸਿੰਘ ਮਜੀਠੀਆ ਚਾਹੁੰਦੇ ਤਾਂ ਨਨਕਾਣਾ ਸਾਹਿਬ ਦਾ ਸਾਕਾ ਵਾਪਰਨ ਤੋਂ ਰੋਕਿਆ ਜਾ ਸਕਦਾ ਸੀ। ਆਗੂਆਂ ਨੇ ਕਿਹਾ ਕਿ 13 ਅਪ੍ਰੈਲ 1919 ਨੂੰ ਵਾਪਰੇ ਜ਼ਿਲ੍ਹਿਆਂ ਵਾਲੇ ਕਾਂਡ ਲਈ ਜੇਕਰ ਬਰਤਾਨੀਆ ਸਰਕਾਰ ਨੂੰ ਮੁਆਫੀ ਮੰਗਣ ਲਈ ਕਿਹਾ ਜਾ ਰਿਹਾ ਹੈ, ਇਸ ਸਬੰਧੀ ਬਿਕਰਮਜੀਤ ਸਿੰਘ ਮਜੀਠੀਆ ਨੂੰ ਵੀ ਆਪਣੇ ਵੱਡਿਆਂ ਦੀ ਗਲਤੀ ਲਈ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬਿਕਰਮਜੀਤ ਮਜੀਠੀਆ ਮੁਆਫੀ ਨਹੀਂ ਮੰਗਦੇ ਉਦੋਂ ਤੱਕ ਸਦਨ ਵਿਚ ਨਹੀਂ ਬੋਲਣ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਵੀ ਇਸ ਸਬੰਧੀ ਪਾਰਲੀਮੈਂਟ ਵਿਚ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਮੰਤਰੀ ਪਦ ਤੋਂ ਅਸਤੀਫਾ ਦੇਣਾ ਚਾਹੀਦਾ ਹੈ।

Show More

Related Articles

Leave a Reply

Your email address will not be published. Required fields are marked *

Close