Canada

ਕੈਨੇਡਾ: ਏਅਰ ਕੈਨੇਡਾ ਨੇ ਭਾਰਤ ਲਈ ਉਡਾਣਾਂ ਮੁੜ ਕੀਤੀਆਂ ਬਹਾਲ

ਟੋਰਾਂਟੋ , ਏਅਰ ਕੈਨੇਡਾ ਨੇ ਅੱਜ ਭਾਵ ਸ਼ੁੱਕਰਵਾਰ ਨੂੰ ਭਾਰਤ ਲਈ ਆਪਣੀਆਂ ਉਡਾਣਾਂ ਦੁਬਾਰਾ ਸ਼ੁਰੂ ਕਰ ਦਿੱਤੀਆਂ ਹਨ। ਕੈਨੇਡਾ ਨੇ ਦੋਵੇਂ ਸ਼ਹਿਰਾਂ ਟੋਰਾਂਟੋ ਅਤੇ ਵੈਨਕੂਵਰ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਗਈ ਹੈ। ਇੱਥੇ ਦੱਸ ਦਈਏ ਕਿ ਕੈਨੇਡਾ ਨੇ ਬੁੱਧਵਾਰ ਨੂੰ ਅਸਥਾਈ ਤੌਰ ‘ਤੇ ਭਾਰਤ ਲਈ ਆਪਣੀਆਂ ਉਡਾਣਾਂ ਰੱਦ ਕਰ ਦਿੱਤੀਆਂ ਸਨ। ਪਾਕਿਸਤਾਨੀ ਏਅਰਸਪੇਸ ਦੇ ਬੰਦ ਹੋਣ ਕਾਰਨ ਏਅਰ ਕੈਨੇਡਾ ਨੇ ਅਸਥਾਈ ਤੌਰ ‘ਤੇ ਭਾਰਤ ਲਈ ਉਡਾਣਾਂ ਨੂੰ ਰੋਕਣ ਦਾ ਫੈਸਲਾ ਕੀਤਾ ਸੀ।
ਮੰਗਲਵਾਰ ਨੂੰ ਭਾਰਤ ਦੀ ਹਵਾਈ ਫੌਜ ਨੇ ਪਾਕਿਸਤਾਨ ਵਿਚ ਅਤੇ ਪਾਕਿਸਤਾਨ ਦੇ ਏਅਰਫੋਰਸ ਜਹਾਜ਼ ਬੁੱਧਵਾਰ ਨੂੰ ਭਾਰਤ ਵਿਚ ਦਾਖਲ ਹੋਏ ਸਨ। ਜਿਸ ਮਗਰੋਂ ਬੁੱਧਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚ ਕਈ ਹਵਾਈ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਭਾਰਤ ਵਿਚ ਜੰਮੂ, ਸ਼੍ਰੀਨਗਰ, ਚੰਡੀਗੜ੍ਹ, ਅੰਮ੍ਰਿਤਸਰ ਅਤੇ ਦੇਹਰਾਦੂਨ ਹਵਾਈ ਅਡਿਆਂ ਤੋਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਸਨ ਜਦਕਿ ਪਾਕਿਸਤਾਨ ਵਿਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਉਡਾਣ ਸੇਵਾਵਾਂ ਰੋਕ ਦਿੱਤੀਆਂ ਗਈਆਂ ਸਨ।

Show More

Related Articles

Leave a Reply

Your email address will not be published. Required fields are marked *

Close