Punjab

ਕੈਪਟਨ ਤੇ ਬਾਦਲ ਦੋਵੇਂ ਇੱਕੋ ਥਾਲੀ ਦੇ ਚੱਟੇ ਵੱਟੇ: ਜਨਰਲ ਜੇ.ਜੇ. ਸਿੰਘ

ਬ੍ਰਹਮਪੁਰਾ ਨੇ 1 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਲਿੰਕ ਸੜਕਾਂ ਦਾ ਰੱਖਿਆ ਨੀਂਹ ਪੱਥਰ

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਆਪਣੇ ਐਮ.ਪੀ ਲੈਡ ਫੰਡ ਵਿੱਚੋਂ ਹਲਕਾ ਖਡੂਰ ਸਾਹਿਬ ਦੇ 4 ਪਿੰਡਾਂ ਮੰਡਾਲਾ, ਦੇਊਂ, ਜਵੰਦਾ ਖ਼ੁਰਦ ਅਤੇ ਨੌਰੰਗਾਬਾਦ ਲਈ 1 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ (3 ਕਿਲੋਮੀਟਰ) ਤੱਕ ਦੀਆਂ 4 ਨਵੀਆਂ ਲਿੰਕ ਸੜਕਾਂ ਦਾ ਅੱਜ ਨੀਂਹ ਪੱਥਰ ਰੱਖਿਆ ਗਿਆ ਹੈ। ਇਸ ਮੌਕੇ ਸਾਬਕਾ ਫੌਜ ਮੁੱਖੀ, ਸਾਬਕਾ ਰਾਜਪਾਲ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਉਮੀਦਵਾਰ ਜਨਰਲ ਜੋਗਿੰਦਰ ਜਸਵੰਤ ਸਿੰਘ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਨਾਲ ਭਾਰੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਸਨ। ਜਾਣਕਾਰੀ ਮੁਤਾਬਕ ਇਸ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਬਾਦਲ ਪਰਿਵਾਰ ਨੂੰ ਸਿੱਧੇ ਹੱਥੀਂ ਲੈਂਦੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਨੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਰੱਜ ਕੇ ਲੁੱਟਿਆ ਅਤੇ ਕੁਟਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਸਿੱਖ ਕੌਮ ਦੇ ਨਾਲ ਧੋਖਾਧੜੀ ਅਤੇ ਵਿਸ਼ਵਾਸਘਾਤ ਕੀਤਾ ਹੈ। ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਨਿੱਜੀ ਮੁਫਾਦਾਂ ਲਈ ਗੁਰਮੀਤ ਰਾਮ ਰਹੀਮ “ਪਖੰਡੀ ਸਾਧ” ਨੂੰ ਜਾਣਬੁੱਝ ਕੇ ਅਕਾਲ ਤਖ਼ਤ ਸਾਹਿਬ ਤੋਂ ਮਾਫ਼ੀ ਦੁਆਈਂ ਹੈ ਜਿਸਦਾ ਖਮਿਆਜ਼ਾ ਬਾਦਲ ਪਰਿਵਾਰ ਨੂੰ ਆਗਾਮੀ ਲੋਕ ਸਭਾ ਅਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿਚ ਭੁਗਤਣਾ ਪਵੇਗਾ।b ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਕੈਪਟਨ ਸਰਕਾਰ ਤੋਂ ਵੀ ਮੋਹ ਭੰਗ ਹੋ ਚੁੱਕਾ ਹੈ ਕਿਉਜੋ ਅੱਜ ਪੰਜਾਬ ਦਾ ਹਰ ਵਰਗ ਤੰਗ ਆ ਚੁੱਕਾ ਹੈ ਭਾਵੇਂ ਉਹ ਅਧਿਆਪਕ, ਨਰਸਾਂ, ਕਿਸਾਨ, ਨੌਜਵਾਨ ਹੋਣ ਅੱਜ ਹਰ ਖੇਤਰ ਵਿਚ ਪੰਜਾਬ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਨਾਲ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਆਪਣੇ ਚੋਣ ਮਨੋਰਥ ਪੱਤਰ ਵਿਚ ਜੋ ਵਾਅਦੇ ਕੀਤੇ ਸਨ ਉਸਨੂੰ ਹੱਥ ਤੱਕ ਨਹੀਂ ਲਾਇਆ ਗਿਆ ਜਿਸ ਤੋਂ ਪੰਜਾਬ ਦੇ ਲੋਕ ਤੰਗ ਆ ਚੁੱਕੇ ਹਨ ਅਤੇ ਲੋਕ ਹੁਣ ਆਗਾਮੀ ਲੋਕ ਸਭਾ ਚੋਣਾਂ ਵਿਚ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਬਾਹਰ ਦਾ ਰਸਤਾ ਵਿਖਾਇਆ ਜਾਵੇਗਾ ਅਤੇ ਜੋ ਪਾਰਟੀ ਪੰਜਾਬ ਦੀ ਭਲਾਈ ਅਤੇ ਤਰੱਕੀ ਲਈ ਕੰਮ ਕਰੇਗੀ ਉਸਨੂੰ ਜਨਤਾ ਦੀ ਭਲਾਈ ਲਈ ਕੰਮ ਕਰਨ ਦਾ ਮੌਕਾ ਮਿਲੇਗਾ। ਇਸ ਮੌਕੇ ਸਾਬਕਾ ਫੌਜ ਮੁੱਖੀ ਅਤੇ ਖਡੂਰ ਸਾਹਿਬ ਤੋਂ ਉਮੀਦਵਾਰ ਜਨਰਲ ਜੋਗਿੰਦਰ ਜਸਵੰਤ ਸਿੰਘ ਨੇ ਇਸ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਪੰਜਾਬ ਦੀ ਕੈਪਟਨ ਸਰਕਾਰ ਦੋਹੇਂ ਇੱਕੋ ਥਾਲੀ ਦੇ ਚੱਟੇ ਵੱਟੇ ਹਨ ਜਿੰਨ੍ਹਾਂ ਨੇ ਅੱਜ ਪੰਜਾਬ ਨੂੰ ਬਰਬਾਦੀ ਦੇ ਕੰਢੇ ਖੜ੍ਹੇ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਹਨਾਂ ਦੋਹਾਂ ਪਾਰਟੀਆਂ ਨੇ ਪੰਜਾਬ ਵਿੱਚ ਲੰਮਾ ਸਮਾਂ ਰਾਜ ਕੀਤਾ ਹੈ ਪਰ ਸੂਬੇ ਦੀ ਤਰੱਕੀ ਨਹੀਂ ਕਰ ਸਕੇ ਅਤੇ ਅੱਜ ਪੰਜਾਬ ਦਾ ਨੌਜਵਾਨ ਜੋ ਦੁਨੀਆਂ ਨੂੰ ਬਦਲਣ ਲਈ ਵੱਡੀ ਤਾਕਤ ਰੱਖਦਾ ਹੈ ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਨੇ ਆਪਣੇ ਜਾਲ ਵਿੱਚ ਫਸਾ ਕੇ ਰੱਖਿਆਂ ਹੋਇਆ ਹੈ ਜੋ ਕਿ ਸਾਡੇ ਦੇਸ਼ ਦੀ ਬਦਕਿਸਮਤੀ ਹੈ। ਉਨ੍ਹਾਂ ਸੰਬੋਧਨ ਕਰਦੇ ਹੋਏ ਸਾਰੇ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਅਤੇ ਨੌਜਵਾਨਾਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ ਦੁਆਰਾ ਆਪਣੇ ਦੇਸ਼ ਅਤੇ ਰਾਸ਼ਟਰ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਸਮਾਜ ਦੇ ਕਮਜ਼ੋਰ ਵਰਗ ਤੋਂ ਬੱਚਿਆਂ ਨੂੰ ਪੜ੍ਹਾਈ ਲਿਖਾਈ ਲਈ ਕਿਤਾਬਾਂ ਅਤੇ ਹੋਰ ਲੋੜੀਂਦਾ ਸਮਾਨ ਦਿੱਤਾ ਜਿਸ ਨਾਲ ਇਲਾਕੇ ਦੇ ਲੋਕਾਂ ਨੇ ਜਨਰਲ ਜੇ.ਜੇ ਸਿੰਘ ਦੀ ਸ਼ਲਾਘਾ ਕੀਤੀ। ਇਸ ਇਕੱਠ ਨੂੰ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵੀ ਸੰਬੋਧਨ ਕੀਤਾ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਹਲਕੇ ਦਾ ਵਿਕਾਸ ਵੱਡੇ ਪੱਧਰ ਤੇ ਕਰਵਾਇਆ ਗਿਆ ਹੈ ਅਤੇ ਇਸੇ ਤਰ੍ਹਾਂ ਭਲਕੇ ਵੀ ਕੁੱਝ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਉਨ੍ਹਾਂ ਪੰਜਾਬ ਦੀ ਕਾਂਗਰਸ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਜਦ ਦੀ ਹੋਂਦ ਵਿਚ ਆਈ ਹੈ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਲੋਕਾਂ ਦੀ ਭਲਾਈ ਲਈ ਇੱਕ ਵੀ ਰੁਪਏ ਦਾ ਕੰਮ ਨਹੀਂ ਕਰਾਇਆ ਗਿਆ ਜੋ ਕਿ ਪੰਜਾਬ ਦੇ ਲੋਕਾਂ ਨਾਲ ਧੋਖਾਧੜੀ ਹੈ ਜਿਸਦਾ ਖਮਿਆਜ਼ਾ ਕਾਂਗਰਸੀਆਂ ਨੂੰ ਆਗਾਮੀ ਲੋਕ ਸਭਾ ਚੋਣਾਂ ਵਿਚ ਭੁਗਤਣਾ ਹੀ ਪਵੇਗਾ। ਉਨ੍ਹਾਂ ਸਾਰੇ ਹੀ ਵਰਕਰਾਂ ਦਾ ਭਾਰੀ ਇਕੱਠ ਕਰਨ ਲਈ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ।

Show More

Related Articles

Leave a Reply

Your email address will not be published. Required fields are marked *

Close