Punjab

ਗਿ. ਇਕਬਾਲ ਸਿੰਘ ’ਤੇ ਲੱਗੇ ਦੋਸ਼ ਸਿੱਧ ਹੋਏ ਤਾਂ ਅਕਾਲ ਤਖ਼ਤ ਸਾਹਿਬ ’ਤੇ ਸੱਦਾਂਗੇ: ਸਿੰਘ ਸਾਹਿਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਇਕਬਾਲ ਸਿੰਘ ਉੱਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਇੱਕ ਵਿਸ਼ੇਸ਼ ਕਮੇਟੀ ਕਾਇਮ ਕੀਤੀ ਗਈ ਸੀ। ਉਸੇ ਕਮੇਟੀ ਨੇ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰਨ ਦੀ ਸਿਫ਼ਾਰਸ਼ ਕੀਤੀ ਸੀ।
ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਕਮੇਟੀ ਆਪਣੀ ਜਾਂਚ ਜਾਰੀ ਰੱਖੇਗੀ ਤੇ ਜੇ ਦੋਸ਼ ਸਹੀ ਸਿੱਘ ਪਾਏ ਗਏ, ਤਾਂ ਗਿਆਨੀ ਇਕਬਾਲ ਸਿੰਘ ਹੁਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਸੱਦਿਆ ਜਾਵੇਗਾ। ਇੱਥੇ ਵਰਨਣਯੋਗ ਹੈ ਕਿ ਅੱਜ ਹੀ ਗਿਆਨੀ ਰਾਜਿੰਦਰ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਐਕਟਿੰਗ ਜੱਥੇਦਾਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਹੀ ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਉਪਰੋਕਤ ਬਿਆਨ ਆਇਆ ਹੈ।

Show More

Related Articles

Leave a Reply

Your email address will not be published. Required fields are marked *

Close