Punjab

ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 30 ਮਾਰਚ ਨੂੰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ 30 ਮਾਰਚ ਨੂੰ ਰੱਖੇ ਗਏ ਸਲਾਨਾ ਬਜਟ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਨ ਨੂੰ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਰਜਿਸਟਰਡ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਬੀਤੇ ਕੱਲ੍ਹ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਬਜਟ ਇਜਲਾਸ 30 ਮਾਰਚ ਨੂੰ ਸ਼੍ਰੋਮਣੀ ਕਮੇਟੀ ਦੇ ਇਥੇ ਸਥਿਤ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬਾਅਦ ਦੁਪਹਿਰ 1:00 ਵਜੇ ਰੱਖਿਆ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਬਜਟ ਇਜਲਾਸ ਸਬੰਧੀ ਪ੍ਰਬੰਧਕੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਇਸੇ ਤਹਿਤ ਹੀ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਨ ਨੂੰ ਇਕ ਰਜਿਸਟਰਡ ਪੱਤਰ ਰਾਹੀਂ ਸੱਦਾ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਜਟ ਇਜਲਾਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਟਰੱਸਟ ਫੰਡ, ਵਿਦਿਆ ਫੰਡ, ਧਰਮ ਪ੍ਰਚਾਰ ਕਮੇਟੀ, ਸੈਕਸ਼ਨ 85 ਅਧੀਨ ਆਉਂਦੇ ਗੁਰਦੁਆਰਾ ਸਾਹਿਬਾਨ, ਵਿਦਿਅਕ ਅਦਾਰੇ, ਸ਼੍ਰੋਮਣੀ ਕਮੇਟੀ ਦੇ ਸਿੱਧੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਅਤੇ ਪ੍ਰਿੰਟਿੰਗ ਪ੍ਰੈੱਸਾਂ ਦਾ ਦਾ ਸਾਲ 2019-2020 ਦਾ ਬਜਟ ਪੇਸ਼ ਹੋਵੇਗਾ। ਇਸ ਤੋਂ ਇਲਾਵਾ ਸਾਲ 2017-2018 ਅਤੇ 2018-2019 ਦਾ ਸਪਲੀਮੈਂਟਰੀ ਬਜਟ ਵੀ ਪ੍ਰਵਾਨਗੀ ਲਈ ਪੇਸ਼ ਕੀਤਾ ਜਾਵੇਗਾ।

Show More

Related Articles

Leave a Reply

Your email address will not be published. Required fields are marked *

Close