Entertainment

ਇੰਤਜ਼ਾਰ ਦੀਆਂ ਘੜੀਆਂ ਖਤਮ, ਇਸ ਤਾਰੀਕ ਨੂੰ ਰਿਲੀਜ਼ ਹੋਵੇਗੀ ਕੇਜੀਐੱਫ-2

ਮੁੰਬਈ: ਚਿਰਾਂ ਤੋਂ ਉਡੀਕੀ ਜਾ ਰਹੀ ਫਿਲਮ ਕੇਜੀਐੱਫ-2 ਦਾ ਸਰੋਤਿਆਂ ਵਲੋਂ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ ਪਰ ਹੁਣ ਉਨ੍ਹਾਂ ਦੇ ਇੰਤਜ਼ਾਰ ਦੀਆਂ ਘੜੀਆਂ ਖਤਮ ਹੋਣ ਜਾ ਰਹੀਆਂ ਹਨ ਕਿਉਂਕਿ ਕੇਜੀਐੱਫ-2 ਦੀ ਰਿਲੀਜ਼ਿੰਗ ਡੇਟ  ਨੇੜੇ ਆ ਗਈ ਹੈ। ਸਾਊਥ ਸਿਨੇਮਾ ਦੇ ਸੁਪਰਸਟਾਰ ਯਸ਼  ਦੀ ਫਿਲਮ ‘ਕੇਜੀਐਫ 2’ ਦੀ ਰਿਲੀਜ਼ਿੰਗ ਡੇਟ ਨੂੰ ਕੋਰੋਨਾ ਮਹਾਮਾਰੀ ਕਾਰਣ ਅੱਗੇ ਵਧਾਉਣਾ ਪਿਆ ਸੀ ਕਿਉਂਕਿ ਦੇਸ਼ ਵਿਚ ਕੋਰੋਨਾ ਵਾਇਰਸ ਕਾਰਣ ਕੋਰੋਨਾ ਮਰੀਜ਼ਾਂ  ਦੀ ਗਿਣਤੀ ਵੱਧਦੀ ਜਾ ਰਹੀ ਸੀ ਅਤੇ ਸੂਬਿਆਂ ਵਿਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲੱਗੀਆਂ ਹੋਈਆਂ ਸਨ। ਇਹ ਫਿਲਮ ਪਿਛਲੇ ਸਾਲ 16 ਜੁਲਾਈ ਨੂੰ ਰਿਲੀਜ਼ ਹੋਣੀ ਸੀ ਪਰ ਕੋਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਫਿਲਮ ਦੀ ਰਿਲੀਜ਼ ਡੇਟ  ਨੂੰ ਅੱਗੇ ਵਧਾਇਆ ਗਿਆ। ਹੁਣ ਯਸ਼ ਆਪਣੀ ਕੇਜੀਐਫ ਦੇ ਦੂਜੇ ਪਾਰਟ ਦੇ ਨਾਲ ਇਸ ਸਾਲ 14 ਅਪ੍ਰੈਲ 2022 ਨੂੰ ਵੱਡੇ ਪਰਦੇ ‘ਤੇ ਦਸਤਕ ਦੇਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸੰਜੇ ਦੱਤ ਨੇ ਫਿਲਮ ਨਾਲ ਜੁੜੀ ਇੱਕ ਨਵੀਂ ਅਪਡੇਟ ਸ਼ੇਅਰ (ਕੀਤੀ ਹੈ, ਜਿਸ ਨੂੰ ਜਾਣ ਕੇ ਤੁਸੀਂ ਖੁਸ਼ ਹੋਵੋਗੇ ਅਤੇ ਇਸ ‘ਚ ਦੱਸੀ ਤਰੀਕ ਦਾ ਬੇਸਬਰੀ ਨਾਲ ਇੰਤਜ਼ਾਰ ਕਰੋਗੇ।

Show More

Related Articles

Leave a Reply

Your email address will not be published. Required fields are marked *

Close