International

ਈਰਾਨ ਨੇ ਪਾਕਿਸਤਾਨ ਨੂੰ ਅੱਤਵਾਦੀਆਂ ਖਿਲਾਫ ਫੈਸਲਾਕੁੰਨ ਕਾਰਵਾਈ ਕਰਨ ਲਈ ਕਿਹਾ

ਤੇਹਰਾਨ, ਈਰਾਨ ਦੇ ਰਾਸ਼ਟਰਪਤੀ ਹਸਨ ਰੋਹਾਨੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਫੋਨ ਕਰਕੇ ਅੱਤਵਾਦੀਆਂ ਖਿਲਾਫ ਫੈਸਲਾਕੁੰਨ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਰੋਹਾਨੀ ਨੇ ਇਹ ਮੰਗ ਬੀਤੇ ਮਹੀਨੇ ਈਰਾਨ ਰੈਵੋਲਿਊਸ਼ਨਰੀ ਗਾਰਡਸ ‘ਤੇ ਹੋਏ ਹਮਲੇ ਦੇ ਸਬੰਧ ਵਿਚ ਕਹੀ ਹੈ। ਈਰਾਨ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਇਕ ਆਤਮਘਾਤੀ ਹਮਲਾਵਰ ਨੇ ਹੀ ਸਿਸਤਾਨ-ਬਲੋਚਿਸਤਾਨ ਸੂਬੇ ਵਿਚ ਰੈਵੋਲਿਊਸ਼ਨਰੀ ਗਾਰਡਸ ‘ਤੇ ਹਮਲੇ ਨੂੰ ਅੰਜਾਮ ਦਿੱਤਾ ਸੀ। ਉਸ ਹਮਲੇ ਵਿਚ 27 ਸੁਰੱਖਿਆ ਮੁਲਾਜ਼ਮਾਂ ਦੀ ਮੌਤ ਹੋਈ ਸੀ। ਸੁੰਨੀ ਜਿਹਾਦੀ ਸਮੂਹ ਜੈਸ਼-ਅਲ-ਅਦਲ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਈਰਾਨ ਦਾ ਮੰਨਣਾ ਹੈ ਕਿ ਇਹ ਸਮੂਹ ਪਾਕਿਸਤਾਨ ਦੀ ਧਰਤੀ ਤੋਂ ਅੱਤਵਾਦੀ ਗਤੀਵਿਧੀਆਂ ਚਲਾਉਂਦਾ ਹੈ। ਈਰਾਨ ਨੇ ਪਾਕਿਸਤਾਨ ਦੀ ਫੌਜ ਅਤੇ ਖੁਫੀਆ ਏਜੰਸੀ ‘ਤੇ ਜਿਹਾਦੀਆਂ ਨੂੰ ਪਨਾਹ ਦੇਣ ਦਾ ਦੋਸ਼ ਲਗਾਇਆ ਹੈ ਅਤੇ ਹਮਲੇ ਦੇ ਮੱਦੇਨਜ਼ਰ ਦੇਸ਼ ਦੇ ਰਾਜਦੂਤ ਨੂੰ ਤਲਬ ਕੀਤਾ। ਹਸਨ ਰੋਹਾਨੀ ਨੇ ਸ਼ਨੀਵਾਰ ਸ਼ਾਮ ਇਮਰਾਨ ਖਾਨ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਰਿਸ਼ਤੇ ਬਿਹਤਰ ਬਣਾਉਣ ਦੀ ਅਪੀਲ ਕੀਤੀ। ਨਾਲ ਹੀ ਉਨ੍ਹਾਂ ਨੇ ਤੇਹਰਾਨ ਦੇ ਰਸਮੀ ਖੇਤਰੀ ਅਤੇ ਕੌਮਾਂਤਰੀ ਦੁਸ਼ਮਣਾਂ ‘ਤੇ ਉਂਗਲੀ ਚੁੱਕੀ। ਈਰਾਨ ਸਰਕਾਰ ਵਲੋਂ ਜਾਰੀ ਬਿਆਨ ਮੁਤਾਬਕ ਰੋਹਾਨੀ ਨੇ ਕਿਹਾ ਕਿ ਸਾਨੂੰ ਜਿਹਾਦੀ ਸਮੂਹਾਂ ਕਾਰਨ ਦੋਹਾਂ ਦੇਸ਼ਾਂ ਵਿਚਾਲੇ ਦਹਾਕਿਆਂ ਪੁਰਾਣੀ ਦੋਸਤੀ ਅਤੇ ਭਾਈਚਾਰੇ ਨੂੰ ਪ੍ਰਭਾਵਿਤ ਨਹੀਂ ਹੋਣ ਦੇਣਾ ਚਾਹੀਦਾ ਹੈ।

Show More

Related Articles

Leave a Reply

Your email address will not be published. Required fields are marked *

Close