Punjab

ਕਰਤਾਰਪੁਰ ਲਾਂਘੇ ’ਤੇ ਕੈਪਟਨ ਵਲੋਂ ਕੇਂਦਰ ਦੀ ਸ਼ਲਾਘਾ, ਮੰਗੇ ਖੁੱਲ੍ਹੇ ਦਰਸ਼ਨ ਦੀਦਾਰ

ਕਰਤਾਰਪੁਰ ਲਾਂਘੇ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਫੈਸਲੇ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਰਵਾਂ ਸੁਆਗਤ ਕੀਤਾ ਹੈ। ਕੈਪਟਨ ਅਮਰਿੰਦਰ ਨੇ ਇਸ ਦੇ ਨਾਲ ਹੀ ਕੌਮਾਂਤਰੀ ਸਰਹੱਦ ਤੋਂ ਪਾਰ ਇਤਿਹਾਸਕ ਗੁਰਦੁਆਰਾ ਸਾਹਿਬ ਜਾਣ ਵਾਲੀ ਸੰਗਤ ਲਈ ਪਾਸਪੋਰਟ ਤੇ ਵੀਜ਼ਾ ਮੁਕਤ ‘ਖੁੱਲ੍ਹੇ ਦਰਸ਼ਨ ਦੀਦਾਰੇ’ ਕਰਨ ਦੀ ਇਜਾਜ਼ਤ ਦੇਣ ਦੀ ਮੰਗ ਨੂੰ ਦੁਹਰਾਇਆ।
ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਨੇ ਲੰਘੀ ਦੇਰ ਰਾਤ ਟਵੀਟ ਕਰਦਿਆਂ ਆਖਿਆ,”ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿੱਚ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਵਾਸਤੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ। ਇਸ ਪ੍ਰਾਜੈਕਟ ਲਈ ਮੇਰੀ ਸਰਕਾਰ ਵੱਲੋਂ ਮੈਂ ਪੂਰਾ ਸਹਿਯੋਗ ਕਰਦਾ ਹਾਂ।”ਐਤਵਾਰ ਨੂੰ ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਲਾਂਘੇ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣਾ ਹੀ ਕਾਫੀ ਨਹੀਂ ਹੈ ਸਗੋਂ ਸਰਹੱਦ ਪਾਰ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਤੇ ਵੀਜ਼ੇ ਦੀ ਸ਼ਰਤ ਖਤਮ ਕਰਕੇ ‘ਖੁੱਲ੍ਹੇ ਦਰਸ਼ਨ ਦੀਦਾਰੇ’ ਦੀ ਸਹੂਲਤ ਦਿੱਤੇ ਜਾਣ ਦੀ ਵੀ ਲੋੜ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਸਪੋਰਟ ਤੇ ਵੀਜ਼ੇ ਦੀ ਸ਼ਰਤ ਨਾਲ ਬਿਨਾਂ ਪਾਸਪੋਰਟ ਵਾਲੇ ਹਜ਼ਾਰਾਂ ਸ਼ਰਧਾਲੂ ਖਾਸ ਕਰਕੇ ਪੰਜਾਬ ਦੇ ਪੇਂਡੂ ਖੇਤਰ ਵਿੱਚ ਰਹਿੰਦੇ ਲੋਕ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਜੀਵਨ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਾਸਪੋਰਟ ਦੀ ਸ਼ਰਤ ਖਤਮ ਕਰਕੇ ਅਤੇ ਸ਼ਰਧਾਲੂਆਂ ਦੀ ਸ਼ਨਾਖਤ ਦੀ ਤਸਦੀਕ ਲਈ ਪਾਸਪੋਰਟ ਦੀ ਬਜਾਏ ਹੋਰ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਬਿਨਾਂ ਪਾਸਪੋਰਟ ਵਾਲੇ ਸ਼ਰਧਾਲੂਆਂ ਲਈ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਜਾਣ ਦੀ ਸਹੂਲਤ ਸੌਖਿਆ ਹੀ ਦੇ ਸਕਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਨੇ ਸਰਬਵਿਆਪਕਤਾ ਦਾ ਸੰਦੇਸ਼ ਦਿੱਤਾ ਜਿਸ ਕਰਕੇ ਉਨ੍ਹਾਂ ਦੇ ਜੀਵਨ ਨਾਲ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨ ਲਈ ਉਨ੍ਹਾਂ ਦੇ ਸਾਰੇ ਸ਼ਰਧਾਲੂਆਂ ਨੂੰ ਇਜਾਜ਼ਤ ਦਿੱਤੀ ਜਾਵੇ। ਇਸ ਸਬੰਧ ਵਿੱਚ ਕੇਂਦਰ ਸਰਕਾਰ ਨੂੰ ਉਨ੍ਹਾਂ ਦੀ ਬੇਨਤੀ ਪ੍ਰਵਾਨ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ”ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਰੱਖਣ ਵਾਲੇ ਸ਼ਰਧਾਲੂਆਂ ਨੂੰ ਸਿਰਫ ਇਸ ਕਰਕੇ ਵਾਂਝਾ ਨਹੀਂ ਰੱਖਣਾ ਚਾਹੀਦਾ ਕਿ ਉਨ੍ਹਾਂ ਕੋਲ ਪਾਸਪੋਰਟ ਨਹੀਂ ਹਨ।

Show More

Related Articles

Leave a Reply

Your email address will not be published. Required fields are marked *

Close