Punjab

ਪੰਜਾਬ, ਚੰਡੀਗੜ੍ਹ ਤੇ ਹਿਮਾਚਲ ਵਿੱਚ ਵੋਟਾਂ 19 ਮਈ ਨੂੰ

ਨਵੀਂ ਦਿੱਲੀ ਵਿੱਚ ਅੱਜ ਮੁੱਖ ਚੋਣ ਕਮਿਸ਼ਨਰ ਸ੍ਰੀ ਸੁਨੀਲ ਅਰੋੜਾ ਨੇ ਚੋਣ ਪ੍ਰੋਗਰਾਮ ਐਲਾਨ ਦਿੱਤਾ। ਇਸ ਪ੍ਰੋਗਰਾਮ ਦੇ ਐਲਾਨ ਨਾਲ ਹੀ ਚੋਣ–ਜ਼ਾਬਤਾ ਵੀ ਲਾਗੂ ਹੋ ਗਿਆ ਹੈ। ਪੰਜਾਬ, ਚੰਡੀਗੜ੍ਹ ਤੇ ਹਿਮਾਚਲ ਪ੍ਰਦੇਸ਼ ਵਿੱਚ ਵੋਟਾਂ 19 ਮਈ ਨੂੰ ਪੈਣਗੀਆਂ ਹਰਿਆਣਾ ਵਿੱਚ 12 ਮਈ ਨੂੰ ਵੋਟਾਂ ਪੈਣਗੀਆਂ।ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਲਈ ਵੋਟਾਂ 19 ਮਈ ਨੂੰ ਪੈਣੀਆਂ ਹਨ। ਇਸ ਲਈ ਕਾਂਗਰਸ, ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਇਨ੍ਹਾਂ ਚੋਣਾਂ ਲਈ ਪੂਰੀ ਤਰ੍ਹਾਂ ਕਮਰ ਕਸੀ ਹੋਈ ਹੈ। ਪੰਜਾਬ ਵਿੱਚ ਇਸ ਵਾਰ ਸ੍ਰੀ ਸੁਖਪਾਲ ਖਹਿਰਾ ਦੀ ਨਵੀਂ ਬਣੀ ‘ਪੰਜਾਬੀ ਏਕਤਾ ਪਾਰਟੀ’, ਖਡੂਰ ਸਾਹਿਬ ਤੋਂ MP ਸ੍ਰੀ ਰਣਜੀਤ ਸਿੰਘ ਬ੍ਰਹਮਪੁਰਾ ਦੀ ਪਾਰਟ ‘ਸ਼੍ਰੋਮਣੀ ਅਕਾਲੀ ਦਲ–ਟਕਸਾਲੀ’ ਤੇ ਬੈਂਸ ਭਰਾਵਾਂ ਦੀ ਲੋਕ ਇਨਸਾਫ਼ ਪਾਰਟੀ ਦੇ ਨਾਲ–ਨਾਲ ਬਹੁਜਨ ਸਮਾਜ ਪਾਰਟੀ ਅਤੇ ਸੀਪੀਆਈ ਤੇ ਸੀਪੀਆਈ–ਐੱਮ ਨੇ ਵੀ ਹੁਣ ਆਪਣੀਆਂ ਤਿਆਰੀਆਂ ਕਰ ਲਈਆਂ ਹਨ।ਅੱਜ ਚੋਣ ਕਮਿਸ਼ਨ ਵੱਲੋਂ ਦੇਸ਼ ਵਿੱਚ ਆਮ ਸੰਸਦੀ ਚੋਣਾਂ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾਵਾਂ ਦੀਆਂ ਖ਼ਬਰਾਂ ਦੌਰਾਨ ਸਿਆਸੀ ਪਾਰਟੀਆਂ ਦੀ ਹਲਚਲ ਅਚਾਨਕ ਐਤਵਾਰ ਸਵੇਰ ਤੋਂ ਹੀ ਤੇਜ਼ ਹੋ ਗਈ ਸੀ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਉਮੀਦਵਾਰਾਂ ਬਾਰੇ ਕੋਈ ਅੰਤਿਮ ਫ਼ੈਸਲਾ ਲੈਣ ਲਈ ਕਾਂਗਰਸ ਨੇ ਦਿੱਲੀ ਵਿੱਚ ਮੀਟਿੰਗ ਸੱਦ ਲਈ ਸੀਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਅੱਜ ਸਵੇਰੇ ਹੀ ਦਿੱਲੀ ਪੁੱਜ ਗਏ ਸਨ। ਦੁਪਹਿਰ ਦੋ ਕੁ ਵਜੇ ਉਸ ਮੀਟਿੰਗ ਵਿੱਚ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਰਹੇ ਸਨ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਕੇਂਦਰੀ ਇੰਚਾਰਜ ਸ੍ਰੀਮਤੀ ਆਸ਼ਾ ਕੁਮਾਰੀ ਵੀ ਇਸ ਮੌਕੇ ਹਾਜ਼ਰ ਸਨ।ਕਾਂਗਰਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣੇ ਪ੍ਰਮੁੱਖ ਆਗੂਆਂ ਨਾਲ ਉਮੀਦਵਾਰਾਂ ਬਾਰੇ ਅੰਤਿਮ ਫ਼ੈਸਲਾ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸਭ ਆਪੋ–ਆਪਣੀ ਥਾਂ ਅਹਿਮ ਭੂਮਿਕਾ ਨਿਭਾਉਣਗੇ। ਕਈ ਨਵੇਂ ਗੱਠਜੋੜ ਬਣ ਤੇ ਟੁੱਟ ਸਕਦੇ ਹਨ।

Show More

Related Articles

Leave a Reply

Your email address will not be published. Required fields are marked *

Close