Punjab
ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੂੰ ਐਲਾਨਿਆ ਉਮੀਦਵਾਰ
ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਖਡੂਰ ਸਾਹਿਬ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ। ਤਰਨਤਾਰਨ ਵਿਖੇ ਹੋਈ ਅਕਾਲੀ ਦਲ ਦੇ ਪਾਰਟੀ ਵਰਕਰਾਂ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ਉਤੇ ਪਹੁੰਚੇ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਬੀਬੀ ਜਗੀਰ ਕੌਰ ਲੋਕ ਸਭਾ ਸੀਟ ਖਡੂਰ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ।