Sports

IND v SL 2nd T20 : ਭਾਰਤ ਨੇ ਸ਼੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਤੇ ਸ਼੍ਰੀਲੰਕਾ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੁਕਾਬਲਾ ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਖੇਡਿਆ ਗਿਆ। ਭਾਰਤ ਨੇ ਟਾਸ ਜਿੱਤ ਕੇ ਸ਼੍ਰੀਲੰਕਾ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਨੇ ਭਾਰਤ ਨੂੰ 143 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ ‘ਚ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਨੇ ਸ਼੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤੀ ਟੀਮ ਨੇ ਟੀ-20 ਸੀਰੀਜ਼ ‘ਚ 1-0 ਨਾਲ ਬੜ੍ਹਤ ਬਣਾ ਲਈ ਹੈ ਤੇ ਟੀ-20 ਸੀਰੀਜ਼ ਦਾ ਆਖਰੀ ਮੈਚ 10 ਜਨਵਰੀ ਨੂੰ ਪੁਣੇ ‘ਚ ਖੇਡਿਆ ਜਾਵੇਗਾ।

ਭਾਰਤੀ ਟੀਮ ਵਲੋਂ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਸ਼ਾਰਦੁਲ ਠਾਕੁਰ 3 ਵਿਕਟਾਂ ਹਾਸਲ ਕੀਤੀਆਂ ਤੇ ਨਵਦੀਪ ਸੈਣੀ, ਕੁਲਦੀਪ ਯਾਦਵ 2-2 ਵਿਕਟਾਂ ਹਾਸਲ ਕੀਤੀਆਂ।

 

Show More

Related Articles

Leave a Reply

Your email address will not be published. Required fields are marked *

Close