punjab

ਕਿਸਾਨਾਂ ਵੱਲੋਂ ਬਠਿੰਡਾ ’ਚ ਰੋਸ ਮੁਜ਼ਾਹਰਾ

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਬੈਨਰ ਹੇਠ ਕਿਸਾਨਾਂ ਨੇ ਅੱਜ ਬੁੱਧਵਾਰ ਨੂੰ ਬਠਿੰਡਾ ਸਥਿਤ ਖੇਤੀਬਾੜੀ ਵਿਭਾਗ ਦੇ ਦਫ਼ਤਰ ਦੇ ਅੰਦਰ ਰੋਸ ਮੁਜ਼ਾਹਰਾ ਕੀਤਾ। ਇਹ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ। ਉਨ੍ਹਾਂ ਲਈ ਸਭ ਤੋਂ ਵੱਡੀ ਸਮੱਸਿਆ ਉਨ੍ਹਾਂ ਸਿਰ ਚੜ੍ਹਿਆ ਵੱਡਾ ਕਰਜ਼ਾ ਹੈ ਤੇ ਉੱਤੋਂ ਬੈਂਕਾਂ ਤੇ ਆੜ੍ਹਤੀਆਂ ਨੇ ਉਨ੍ਹਾਂ ਤੋਂ ਖ਼ਾਲੀ ਚੈੱਕ ਵਾਪਸ ਲਏ ਹੋਏ ਹਨ। ਕਿਸਾਨ ਉਹ ਖ਼ਾਲੀ ਚੈੱਕ ਵਾਪਸ ਕਰਵਾਉਣ ਦੀ ਮੰਗ ਕਰ ਰਹੇ ਹਨ। ਬਹੁਤ ਸਾਰੇ ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਹੋ ਚੁੱਕੇ ਹਨ ਤੇ ਕੁਰਕੀਆਂ ਨਿਲਾਮੀਆਂ ਦੇ ਹੁਕਮ ਜਾਰੀ ਹੋ ਚੁੱਕੇ ਹਨ। ਕਿਸਾਨ ਇਹ ਸਭ ਖ਼ਤਮ ਕਰਵਾਉਣਾ ਚਾਹੁੰਦੇ ਹਨ।ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਸਾਰੇ ਕਰਜ਼ੇ ਮਾਫ਼ ਕਰਨ ਦੀ ਗੱਲ ਕੀਤੀ ਸੀ ਪਰ ਹੁਣ ਉਹ ਦੋ ਲੱਖ ਰੁਪਏ ਦੀ ਰਕਮ ਵੀ ਸਭ ਨੂੰ ਨਹੀਂ ਦੇ ਰਹੀ। ਹੁਣ ਸਿਰਫ਼ ਫ਼ਸਲੀ ਕਰਜ਼ਾ ਹੀ ਮਾਫ਼ ਕੀਤਾ ਜਾ ਰਿਹਾ ਹੈ ਤੇ ਉਹ ਵੀ ਸਿਰਫ਼ ਕੁਝ ਚੋਣਵੇਂ ਕਿਸਾਨਾਂ ਦੇ ਹੀ ਕਰਜ਼ੇ ਮਾਫ਼ ਹੋ ਰਹੇ ਹਨ – ਇਹ ਦੋਸ਼ ਕਿਸਾਨ ਯੂਨੀਅਨਾਂ ਲਾ ਰਹੀਆਂ ਹਨ।ਇਸ ਤੋਂ ਇਲਾਵਾ ਕਿਸਾਨ ਸੁਆਮੀਨਾਥਨ ਰਿਪੋਰਟ ਲਾਗੂ ਕਰਨ ਦੀ ਮੰਗ ਵੀ ਕਰ ਰਹੇ ਹਨ, ਖੇਤੀ ਨੀਤੀਆਂ ਮਜ਼ਦੂਰਾਂ ਤੇ ਕਿਸਾਨਾਂ ਦੇ ਹੱਕ ਵਿੱਚ ਬਣਾਉਣ ਦੀ ਮੰਗ ਕਰ ਰਹੇ ਹਨ। ਖੇਤੀ ਸੰਦਾਂ ਉੱਤੇ GST ਮਾਫ਼ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ। ਡੀਜ਼ਲ ਤੇ ਪੈਟਰੋਲ ਨੂੰ GST ਦੇ ਘੇਰੇ ਵਿੱਚ ਲਿਆਉਣ ਦੀ ਮੰਗ ਵੀ ਕਿਸਾਨ ਕਰ ਰਹੇ ਹਨ।ਇਸ ਤੋਂ ਇਲਾਵਾ ਜਿਹੜੇ ਕਿਸਾਨ ਕਰਜ਼ਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀਆਂ ਕਰ ਗਏ ਹਨ, ਉਨ੍ਹਾਂ ਦੇ ਪੀੜਤ ਪਰਿਵਾਰ 10–10 ਲੱਖ ਰੁਪਏ ਦਾ ਮੁਆਵਜ਼ਾ ਵੀ ਮੰਗ ਰਹੇ ਹਨ।

Show More

Related Articles

Leave a Reply

Your email address will not be published. Required fields are marked *

Close