EntertainmentInternational

ਜਗਤੇਸ਼ਵਰ ਸਿੰਘ ਬੈਂਸ ਨੇ ਜਿੱਤਿਆ ‘ਬਿਗ ਬ੍ਰਦਰ 25’ ਦਾ ਖਿਤਾਬ, ਬਣਿਆ ਸ਼ੋਅ ਜਿੱਤਣ ਵਾਲਾ ਪਹਿਲਾ ਅਮਰੀਕੀ ਸਿੱਖ

ਮਸ਼ਹੂਰ ਅਮਰੀਕੀ ਰਿਐਲਿਟੀ ਸ਼ੋਅ ਬਿਗ ਬ੍ਰਦਰ ਦੇ 25ਵੇਂ ਸੀਜ਼ਨ ਨੂੰ ਅਪਣਾ ਜੇਤੂ ਮਿਲ ਗਿਆ ਹੈ। ਇਸ ਸ਼ੋਅ ਦਾ ਖਿਤਾਬ ਜੱਗ ਬੈਂਸ (ਜਗਤੇਸ਼ਵਰ ਸਿੰਘ ਬੈਂਸ) ਨੇ ਜਿੱਤਿਆ ਹੈ। ਜਗ ਬੈਂਸ ਨੂੰ ਚੈਂਪੀਅਨ ਦਾ ਤਾਜ ਪਹਿਨਾਇਆ ਜਾ ਚੁੱਕਿਆ ਹੈ। ਉਨ੍ਹਾਂ ਨੂੰ ਟਰਾਫੀ ਦੇ ਨਾਲ $750,000 ਜੋ ਕਿ ਭਾਰਤੀ ਰੁਪਏ ‘ਚ 6 ਕਰੋੜ ਤੋਂ ਉੱਤੇ ਦੀ ਸ਼ਾਨਦਾਰ ਇਨਾਮੀ ਰਕਮ ਬਣਦੀ ਹੈ, ਨਾਲ ਨਿਵਾਜਿਆ ਗਿਆ ਹੈ। ਸ਼ੋਅ ਦੇ ਇਤਿਹਾਸ ‘ਚ ਇਹ ਪਹਿਲੀ ਵਾਰ ਹੈ ਕਿ ਕੋਈ ਸਿੱਖ ਪ੍ਰਤੀਯੋਗੀ ‘ਬਿੱਗ ਬ੍ਰਦਰ’ ਦਾ ਵਿਜੇਤਾ ਬਣਿਆ ਹੈ।

‘ਬਿੱਗ ਬ੍ਰਦਰ’ ਦੇ ਘਰ ‘ਚ 100 ਦਿਨ ਰਹਿ ਕੇ ਬੈਂਸ ਨੇ ਹਰ ਮੁਸ਼ਕਿਲ ਦਾ ਸਾਹਮਣਾ ਕੀਤਾ ਅਤੇ ਉਨ੍ਹਾਂ ਦਾ ਸਬਰ ਕੰਮ ਆਇਆ। ਉਹ ਫਾਈਨਲ ਰਾਊਂਡ ਵਿਚ ਮੈਟ ਕਲੋਟਜ਼ ਨੂੰ ਹਰਾ ਕੇ 5-2 ਵੋਟਾਂ ਨਾਲ ਜੇਤੂ ਬਣੇ। ਬੈਂਸ ਦੇ ਜੇਤੂ ਹੁੰਦਿਆਂ ਹੀ ਸਿੱਖ ਕੌਮ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਸਮੇਂ ਹਰ ਕੋਈ ਉਸ ਨੂੰ ਜਿੱਤ ਲਈ ਵਧਾਈ ਦੇ ਰਿਹਾ ਹੈ।

ਜਿੱਤ ਤੋਂ ਬਾਅਦ ਬੈਂਸ ਨੇ ਕਿਹਾ, “ਮੈਂ ਹਮੇਸ਼ਾ ਇਮਾਨਦਾਰੀ ਨਾਲ ਖੇਡ ਕੇ ਇਸ ਖੇਡ ਨੂੰ ਜਿੱਤਣਾ ਚਾਹੁੰਦਾ ਸੀ। ਮੈਂ ਹਮੇਸ਼ਾ ਉਹੀ ਕੀਤਾ ਜੋ ਮੇਰੇ ਦਿਲ ਨੇ ਕਿਹਾ। ਮੈਂ ਬਹੁਤ ਖੁਸ਼ ਹਾਂ। ਮੈਂ ਬਚਪਨ ਤੋਂ ਹੀ ‘ਬਿੱਗ ਬ੍ਰਦਰ’ ਦਾ ਪ੍ਰਸ਼ੰਸਕ ਰਿਹਾ ਹਾਂ। ਸ਼ੋਅ ‘ਚ ਜਾਣ ਦੀ ਮੇਰੀ ਵੱਡੀ ਇੱਛਾ ਸੀ, ਜੋ ਹੁਣ ਪੂਰੀ ਹੋ ਗਈ ਹੈ।” ਜਗਤੇਸ਼ਵਰ ਸਿੰਘ ਬੈਂਸ ‘ਬਿੱਗ ਬ੍ਰਦਰ’ ’ਚ ਸ਼ਾਮਲ ਹੋਣ ਵਾਲਾ ਪਹਿਲਾ ਸਿੱਖ ਹੈ। ਸ਼ੋਅ ਵਿਚ ਅਮਰੀਕੀ ਟਰੱਕ ਕਾਰੋਬਾਰੀ ਜਗਤੇਸ਼ਵਰ ਸਿੰਘ ਬੈਂਸ ਤੋਂ ਇਲਾਵਾ ਕਈ ਕਲਾਕਾਰ ਸ਼ਾਮਲ ਸਨ।

 

Show More

Related Articles

Leave a Reply

Your email address will not be published. Required fields are marked *

Close