National

ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦਿਵਾਉਣ ਲਈ ਫਾਰੁਕ ਅਬਦੁੱਲਾ ਨੇ ਕਸ਼ਮੀਰੀਆਂ ਨੂੰ ਕਿਸਾਨਾਂ ਵਾਂਗ ਸੰਘਰਸ਼ ਕਰਨ ਦੀ ਦਿੱਤੀ ਨਸੀਹਤ

ਸ੍ਰੀਨਗਰ,- ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਕਿਹਾ ਕਿ ਜੰਮੂ ਕਸ਼ਮੀਰ ਦੇ ਲੋਕਾਂ ਨੂੰ ਸੂਬੇ ਦੇ ਵਿਸ਼ੇਸ਼ ਰਾਜ ਹੋਣ ਦਾ ਦਰਜਾ ਬਹਾਲ ਕਰਵਾਉਣ ਲਈ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਵਾਂਗ ਕੁਰਬਾਨੀਆਂ ਦੇਣੀਆਂ ਪੈ ਸਕਦੀਆਂ ਹਨ।
ਪਾਰਟੀ ਦੇ ਮੋਢੀ ਸ਼ੇਖ਼ ਮੁਹੰਮਦ ਅਬਦੁੱਲਾ ਦੇ 116ਵੇਂ ਜਨਮ ਦਿਨ ਮੌਕੇ ਇੱਥੇ ਨਸੀਮਬਾਗ਼ ਵਿੱਚ ਉਨ੍ਹਾਂ ਦੇ ਮਕਬਰੇ ਉੱਤੇ ਨੈਸ਼ਨਲ ਕਾਨਫਰੰਸ ਦੇ ਯੂਥ ਵਿੰਗ ਦੀ ਇੱਕ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਅਬਦੁੱਲਾ ਨੇ ਇਹ ਵੀ ਕਿਹਾ ਕਿ ਉਸ ਦੀ ਪਾਰਟੀ ਕਿਸੇ ਵੀ ਤਰ੍ਹਾਂ ਦੀ ਹਿੰਸਾ ਦਾ ਸਮਰਥਨ ਨਹੀਂ ਕਰਦੀ। ਫਾਰੁਖ ਅਬਦੁੱਲਾ ਨੇ ਕਿਹਾ, ‘‘ਜਦੋਂ ਕਿਸਾਨਾਂ ਨੇ ਕੁਰਬਾਨੀਆਂ ਦਿੱਤੀਆਂ ਤਾਂ ਕੇਂਦਰ ਨੂੰ ਤਿੰਨੇ ਖੇਤੀ ਕਾਨੂੰਨ ਰੱਦ ਕਰਨੇ ਪਏ। ਇਸੇ ਤਰ੍ਹਾਂ ਸਾਨੂੰ ਆਪਣੇ ਹੱਕ ਪ੍ਰਾਪਤ ਕਰਨ ਲਈ ਕੋਈ ਵੀ ਕੁਰਬਾਨੀ ਦੇਣੀ ਪੈ ਸਕਦੀ ਹੈ। ਯਾਦ ਰੱਖੋ, ਅਸੀਂ ਧਾਰਾ 370, 35-ਏ ਅਤੇ ਵਿਸ਼ੇਸ਼ ਰਾਜ ਦਾ ਦਰਜਾ ਬਹਾਲ ਕਰਵਾਉਣ ਦਾ ਵਾਅਦਾ ਕੀਤਾ ਹੈ ਅਤੇ ਅਸੀਂ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਾਂ।”

Show More

Related Articles

Leave a Reply

Your email address will not be published. Required fields are marked *

Close