InternationalPunjab

ਟਰੰਪ ਨੇ ਭਾਰਤ ਨੂੰ ਨਾਜਾਇਜ਼ ਡਰੱਗ ਉਤਪਾਦਕ ਦੇਸ਼ਾਂ ‘ਚੋਂ ਮੋਹਰੀ ਦੱਸਿਆ

ਵਾਸ਼ਿੰਗਟਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਨੂੰ 20 ਨਾਜਾਇਜ਼ ਨਸ਼ੀਲੇ ਪਦਾਰਥਾਂ ਦੇ ਉਤਪਾਦਕ ਦੇਸ਼ਾਂ ਵਿਚ ਸ਼ਾਮਲ ਕੀਤਾ ਹੈ। ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੂੰ ਭੇਜੇ ਇਕ ਸਰਕੂਲਰ ਵਿਚ ਟਰੰਪ ਨੇ ਕਿਹਾ ਕਿ ਇਸ ਸੂਚੀ ਵਿਚ ਕਿਸੇ ਦੇਸ਼ ਦੀ ਮੌਜੂਦਗੀ ਜ਼ਰੂਰੀ ਤੌਰ ‘ਤੇ ਉਸ ਦੇਸ਼ ਦੀ ਸਰਕਾਰ ਦੇ ਨਸ਼ੀਲੇ ਪਦਾਰਥ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਜਾਂ ਅਮਰੀਕਾ ਦੇ ਨਾਲ ਸਹਿਯੋਗ ਦੇ ਪੱਧਰ ਨੂੰ ਪ੍ਰਦਰਸ਼ਿਤ ਨਹੀਂ ਕਰਦੀ। ਇਸ ਸੂਚੀ ਵਿਚ ਅਫਗਾਨਿਸਤਾਨ, ਬਹਾਮਾਜ਼, ਬੇਲੀਜ਼, ਬੋਲੀਵੀਆ, ਬਰਮਾ, ਕੋਲੰਬੀਆ, ਕੋਸਟਾਰਿਕਾ, ਡੋਮੇਨਿਕਨ ਰਿਬਪਬਲਿਕ, ਇਕਵਾਡੋਰ, ਅਲ ਸਲਵਾਡੋਰ, ਗਵਾਟੇਮਾਲਾ, ਹੈਤੀ, ਹੋਂਡੁਰਾਸ, ਭਾਰਤ, ਜਮੈਕਾ, ਲਾਓਸ, ਮੈਕਸੀਕੋ, ਨਿਕਾਰਗੁਆ, ਪਾਕਿਸਤਾਨ, ਪਨਾਮਾ, ਪੇਰੂ ਅਤੇ ਵੈਨੇਜ਼ੁਏਲਾ ਸ਼ਾਮਲ ਹਨ। ਟਰੰਪ ਨੇ ਕਿਹਾ ਕਿ ਉਨ੍ਹਾਂ ਦੇ ਪ੍ਰਸ਼ਾਸਨ ਨੇ ਅਮਰੀਕਾ ਵਿਚ ਨਾਜਾਇਜ਼ ਨਸ਼ੀਲੇ ਪਦਾਰਥਾਂ ਦੇ ਖਤਰੇ ਨਾਲ ਨਜਿੱਠਣ ਲਈ ਬੇਮਿਸਾਲ ਸਰੋਤ ਲਗਾਏ ਹਨ ਜਿਨ੍ਹਾਂ ਵਿਚ ਸਰਹੱਦਾਂ ਨੂੰ ਮਜ਼ਬੂਤ ਬਣਾਉਣਾ ਅਤੇ ਨਾਜਾਇਜ਼ ਡਰੱਗ ਦੇ ਇਸਤੇਮਾਲ ਨੂੰ ਰੋਕਣਾ ਸ਼ਾਮਲ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਇਸ ਵੱਡੇ ਕੰਮ ਨੂੰ ਅੰਜਾਮ ਦੇਣ ਵਿਚ ਲਗਾਤਾਰ ਤਰੱਕੀ ਕਰ ਰਹੇ ਹਾਂ ਪਰ ਹੁਣ ਵੀ ਕਾਫੀ ਕੁਝ ਕੀਤਾ ਜਾਣਾ ਬਾਕੀ ਹੈ। ਉਨ੍ਹਾਂ ਨੇ ਕਿਹਾਕਿ ਦੇਸ਼ ਦੀਆਂ ਸਰਹੱਦਾਂ ਤੋਂ ਪਾਰ ਉਨ੍ਹਾਂ ਦੇਸ਼ਾਂ ਵਿਚ ਵੀ ਕੋਸ਼ਿਸ਼ ਕੀਤੇ ਜਾਣ ਦੀ ਲੋੜ ਹੈ ਜਿਥੋਂ ਖਤਰਨਾਕ ਨਾਜਾਇਜ਼ ਨਸ਼ੀਲੇ ਪਦਾਰਥਾਂ ਦਾ ਉਤਪਾਦਨ ਹੁੰਦਾ ਹੈ। ਅਮਰੀਕਾ ਵਿਚ ਨੈਸ਼ਨਲ ਸੈਂਟਰ ਫਾਰ ਹੈਲਥ ਸਟੇਟਿਸਟਿਕਸ ਦੇ ਵਿਸ਼ਲੇਸ਼ਣ ਮੁਤਾਬਕ 2018 ਵਿਚ ਦੇਸ਼ ਵਿਚ ਜ਼ਿਆਦਾਤਰ ਮਾਤਰਾ ਵਿਚ ਡਰੱਗ ਲੈਣ ਦੇ ਚੱਲਦੇ 68,557 ਲੋਕਾਂ ਦੀ ਮੌਤ ਹੋ ਗਈ।

Show More

Related Articles

Leave a Reply

Your email address will not be published. Required fields are marked *

Close