Punjab

ਵਲਟੋਹਾ ਨੇ ਮਾਨ ‘ਤੇ ਸ਼ਰਾਬ ਪੀ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਮੱਥਾ ਟੇਕਣ ਦੇ ਦੋਸ਼ ਲਾਏ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਰਾਬ ਪੀ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ, ਇਹ ਬਹੁਤ ਵੱਡੀ ਬੇਅਦਬੀ ਹੈ, ਜਿਸ ਦਾ ਅਕਾਲ ਤਖਤ ਦੇ ਜਥੇਦਾਰ ਨੂੰ ਗੰਭੀਰ ਨੋਟਿਸ ਲਿਆ ਜਾਵੇ ਅਤੇ ਪੰਥਕ ਮਰਿਆਦਾ ਅਨੁਸਾਰ ਇਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਤੁਰੰਤ ਮੈਡੀਕਲ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਡਾਕਟਰੀ ਜਾਂਚ ਤੋਂ ਹੀ ਸਪੱਸ਼ਟ ਹੋਵੇਗਾ ਕਿ ਭਗਵੰਤ ਮਾਨ ਨੇ ਕਿੰਨੀ ਸ਼ਰਾਬ ਪੀਤੀ ਸੀ। ਉਨ੍ਹਾਂ ਕਿਹਾ ਕਿ ਜੇਕਰ ਮੈਡੀਕਲ ‘ਚ ਮੇਰੇ ਵੱਲੋਂ ਲਗਾਏ ਗਏ ਦੋਸ਼ ਝੂਠੇ ਸਾਬਤ ਹੋਏ ਅਤੇ ਭਗਵੰਤ ਮਾਨ ਸੱਚ ਸਾਬਤ ਹੋਏ ਤਾਂ ਸ਼੍ਰੋਮਣੀ ਅਕਾਲੀ ਦਲ ਸਮੂਹ ਪੰਜਾਬੀਆਂ ਤੋਂ ਮੁਆਫੀ ਮੰਗੇਗਾ ਅਤੇ ਸਜ਼ਾ ਭੁਗਤਣ ਲਈ ਤਿਆਰ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਜੇਕਰ ਭਗਵੰਤ ਮਾਨ ਝੂਠਾ ਸਾਬਤ ਹੁੰਦਾ ਹੈ ਤਾਂ ਉਹਨਾਂ ਖਿਲਾਫ ਧਾਰਮਿਕ ਬੇਅਦਬੀ ਦੇ ਦੋਸ਼ ਵਿਚ 295ਏ ਦਾ ਮੁਕੱਦਮਾ ਦਰਜ ਕੀਤਾ ਜਾਵੇ।

Show More

Related Articles

Leave a Reply

Your email address will not be published. Required fields are marked *

Close