Punjab

ਚੋਣ ਜ਼ਾਬਤਾ ਲਾਗੂ ਹੋਣ ਪਿੱਛੋਂ ਪੰਜਾਬ ’ਚ 23.5 ਕਰੋੜ ਦੀਆਂ ਵਸਤਾਂ ਜ਼ਬਤ

ਲੋਕ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 14 ਮਾਰਚ 2019 ਤੱਕ ਕੁਲ 23.5 ਕਰੋੜ ਦੀਆਂ ਵਸਤਾਂ ਅਤੇ ਨਕਦੀ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਵੱਖ ਵੱਖ ਚੌਕਸੀ ਟੀਮਾਂ ਵੱਲੋਂ 14726 ਲੀਟਰ ਸ਼ਰਾਬ ਫੜੀ ਗਈ ਹੈ ਜਿਸ ਦੀ ਕੀਮਤ 25 ਲੱਖ ਰੁਪਏ ਬਣਦੀ ਹੈ ।ਉਨ੍ਹਾਂ ਦੱਸਿਆ ਇਸੇ ਤਰ੍ਹਾਂ ਸੂਬੇ ਵਿੱਚ 670 ਕਿਲੋ ਗਰਾਮ ਨਸ਼ੀਲੇ ਪਦਾਰਥ ਵੀ ਫੜੇ ਗਏ ਹਨ, ਜਿਨ੍ਹਾਂ ਦੀ ਕੀਮਤ 21.82 ਕਰੋੜ ਬਣਦੀ ਹੈ।ਇਸ ਤੋਂ ਇਲਾਵਾ ਸੂਬੇ ਵਿੱਚ 1.32 ਕਰੋੜ ਰੁਪਏ ਦੀ ਨਕਦ ਰਾਸ਼ੀ ਵੀ ਜਬਤ ਕੀਤੀ ਗਈ ਹੈ। ਡਾ. ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੇ ਮੱਦੇਨਜ਼ਰ ਰਾਜ ਵਿੱਚ 2064 ਅਤਿ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 1707 ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਹੈ ਜੋ ਕਿ ਅਮਨ–ਅਮਾਨ ਵਿਚ ਖ਼ਲਲ ਪਾ ਸਕਦੇ ਹਨ, ਜਿਨ੍ਹਾਂ ਵਿਚੋਂ 96 ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੇ ਵਿਅਕਤੀਆਂ ਖ਼ਿਲਾਫ਼ ਜਲਦ ਕਾਰਵਾਈ ਕਰ ਦਿੱਤੀ ਜਾਵੇਗੀ। ਸੁਰੱਖਿਆ ਦੀ ਦ੍ਰਿਸ਼ਟੀ ਤੋਂ ਕਾਰਵਾਈ ਕਰਦਿਆਂ 192 ਲੋਕਾਂ ਖ਼ਿਲਾਫ਼ ਅਹਿਤਿਆਤਨ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਸੂਬੇ ਵਿੱਚ ਇਸ ਸਮੇਂ ਗ਼ੈਰ ਜ਼ਮਾਨਤੀ ਵਾਰੰਟ ਦੇ 1100 ਮਾਮਲੇ ਕਾਰਵਾਈ ਅਧੀਨ ਹਨ ਅਤੇ ਵਿਚੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 465 ਲੋਕਾਂ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਅਧੀਨ ਕਾਰਵਾਈ ਕੀਤੀ ਗਈ ਹੈ। ਮੁੱਖ ਚੋਣ ਅਫਸਰ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 191510 ਲਾਈਸੈਂਸੀ ਹਥਿਆਰ ਜਮ੍ਹਾ ਹੋ ਚੁਕੇ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 29 ਗ਼ੈਰ ਲਾਈਸੈਂਸੀ ਹਥਿਆਰ ਫੜੇ ਗਏ ਹਨ।

Show More

Related Articles

Leave a Reply

Your email address will not be published. Required fields are marked *

Close