Uncategorized

ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਈਡੀ ਨੇ ਮਾਰਿਆ ਛਾਪਾ

ਮੁਹਾਲੀ,  : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਛਾਪਾ ਮਾਰਿਆ। ਈਡੀ ਉਨ੍ਹਾਂ ਦੇ ਦਫ਼ਤਰ ਅਤੇ ਘਰ ਵਿਚ ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਹੈ। ਈਡੀ ਦੀ ਟੀਮਾਂ ਨੇ ਮੁਹਾਲੀ ਤੋਂ ਇਲਾਵਾ ਪੰਜਾਬ ਤੇ ਰਾਜਸਥਾਨ ਦੇ 12 ਟਿਕਾਣਿਆਂ ’ਤੇ ਇਕੱਠੇ ਹੀ ਛਾਪਾ ਮਾਰਿਆ।

ਅਧਿਕਾਰੀਆਂ ਵੱਲੋਂ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ਕਿ ਇਹ ਛਾਪੇਮਾਰੀ ਕਿਸ ਮਾਮਲੇ ਵਿੱਚ ਕੀਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਦਿੱਲੀ ਦੀ ਸ਼ਰਾਬ ਨੀਤੀ ਦੇ ਮਾਮਲੇ ਵਿਚ ਕੀਤੀ ਜਾ ਰਹੀ ਹੈ। ਜਿਸ ਵਿੱਚ ਸ਼ਰਾਬ ਦੇ ਠੇਕੇਦਾਰਾਂ ਨਾਲ ਉਸ ਦੀ ਸ਼ਮੂਲੀਅਤ ਦਾ ਸ਼ੱਕ ਹੈ।

ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੇ ਟਵੀਟ ਕੀਤਾ ਕਿ ਦਿੱਲੀ ਅਤੇ ਪੰਜਾਬ ਵਿੱਚ ਸ਼ਰਾਬ ਘੁਟਾਲੇ ਦੇ ਸਬੰਧ ਵਿੱਚ ਕੁਲਵੰਤ ਸਿੰਘ ’ਤੇ ਛਾਪੇਮਾਰੀ ਕੀਤੀ ਗਈ ਹੈ। ਅਰਵਿੰਦ ਕੇਜਰੀਵਾਲ ਨੂੰ ਸੰਮਨ ਕਰਨ ਤੋਂ ਬਾਅਦ ਈਡੀ ਨੇ ਸ਼ਰਾਬ ਘੁਟਾਲੇ ਦੇ ਪੰਜਾਬ ਲਿੰਕ ਦੀ ਖੋਜ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਬਕਾਰੀ ਨੀਤੀ ਵਿੱਚ 550 ਕਰੋੜ ਰੁਪਏ ਦੇ ਘਪਲੇ ਦਾ ਪਰਦਾਫਾਸ਼ ਕਰਨ ਲਈ ਇਹ ਕਾਰਵਾਈ ਜ਼ਰੂਰੀ ਹੈ। ਜਿਸ ਵਿੱਚ ਮੁੱਖ ਦੋਸ਼ੀ ਪੰਜਾਬ ਦੇ ਸੀਐਮ ਭਗਵੰਤ ਮਾਨ ਅਤੇ ਆਬਕਾਰੀ ਮੰਤਰੀ ਹਰਪਾਲ ਚੀਮਾ ਹਨ। ਇਸ ਘੁਟਾਲੇ ਦਾ ਫਾਇਦਾ ਆਮ ਆਦਮੀ ਪਾਰਟੀ ਨੂੰ ਹੋਇਆ ਹੈ।

 

Show More

Related Articles

Leave a Reply

Your email address will not be published. Required fields are marked *

Close