Punjab

ਪੰਜਾਬ ਦੇ ਲੋਕਾਂ ਨੂੰ ਹਰ ਹਾਲ ਵਿਚ ਤਿੰਨ ਤੋਂ ਪੰਜ ਰੁਪਏ ਯੂਨਿਟ ਦੀ ਦਰ ਨਾਲ ਬਿਜਲੀ ਦਿੱਤੀ ਜਾਵੇਗੀ : ਨਵਜੋਤ ਸਿੰਘ ਸਿੱਧੂ

ਅੰਮ੍ਰਿਤਸਰ- ਕੈਪਟਨ ਅਮਰਿੰਦਰ ਦੇ ਅੰਮ੍ਰਿਤਸਰ ਵਿਚ ਆਉਣ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਰੀਬ ਦੋ ਸਾਲ ਬਾਅਦ ਕਰਮ ਭੂਮੀ ’ਤੇ ਸਰਗਰਮ ਹੋ ਗਏ ਹਨ। ਨਵਜੋਤ ਸਿੰਘ ਸਿੱਧੂ ਨੇ ਸ਼ਹਿਰ ਵਿਚ ਸਮਾਰੋਹਾਂ ਨੂੰ ਸੰਬੋਧਨ ਕੀਤਾ।
ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਵਿਚ ਨਿੱਜੀ ਕੰਪਨੀਆਂ ਨਾਲ ਹੋਏ ਬਿਜਲੀ ਸਮਝੌਤੇ ਰੱਦ ਕਰਾਏ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਰ ਹਾਲ ਵਿਚ ਤਿੰਨ ਤੋਂ ਪੰਜ ਰੁਪਏ ਯੂਨਿਟ ਦੀ ਦਰ ਨਾਲ ਬਿਜਲੀ ਦਿੱਤੀ ਜਾਵੇਗੀ।
ਸਿੱਧੂ ਨੇ ਇਸ ਦੇ ਨਾਲ ਹੀ ਕਿਹਾ ਕਿ ਖੇਤੀ ਕਾਨੂੰਨਾਂ ਵਿਚ ਸੋਧ ਨਹੀਂ ਕੀਤੀ ਜਾਵੇਗੀ ਬਲਕਿ ਇਨ੍ਹਾਂ ਰੱਦ ਕਰਾਇਆ ਜਾਵੇਗਾ। ਕਾਂਗਰਸ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੇ ਲਈ ਹਮੇਸ਼ਾ ਸਰਗਰਮ ਰਹੇਗੀ।
ਸਿੱਧੂ ਨੇ ਵੀਰਵਾਰ ਨੂੰ ਵਿਧਾਨ ਸਭਾ ਹਲਕਾ ਪੂਰਵੀ ਦੇ ਅਲੱਗ ਅਲੱਗ ਇਲਾਕਿਆਂ ਵਿਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਤੋਂ ਬਾਅਦ ਕਿਹਾ ਕਿ ਚਾਹੇ ਉਨ੍ਹਾਂ ਦੀ ਜਨਮ ਭੂਮੀ ਪਟਿਆਲਾ ਹੈ, ਲੇਕਿਨ ਅੰਮ੍ਰਿਤਸਰ ਉਨ੍ਹਾਂ ਦੀ ਕਰਮ ਭੂਮੀ ਹੈ ਅਤੇ ਇਸ ਨੂੰ ਉਹ ਛੱਡ ਨਹੀਂ ਸਕਦੇ।
ਉਨ੍ਹਾਂ ਕਿਹਾ ਕਿ ਗੁਰੂ ਨਗਰੀ ਦਾ ਵਿਸ਼ਵਾਸ ਕਿਸੇ ਵੀ ਕੀਮਤ ’ਤੇ ਨਹੀਂ ਟੁੱਟਣ ਦੇਵਾਂਗੇ। ਇਸ ਦੇ ਲਈ ਉਨ੍ਹਾਂ ਚਾਹੇ ਸਭ ਕੁਝ ਤਿਆਗਣਾ ਪਵੇ। ਉਨ੍ਹਾਂ ਕਿਹਾ ਕਿ ਮੈਂ ਬਦਲੇ ਦੀ ਭਾਵਨਾ ਦੀ ਰਾਜਨੀਤੀ ਕਦੇ ਨਹੀਂ ਕੀਤੀ। ਸਿੱਧੂ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 17 ਰੁਪਏ ਪ੍ਰਤੀ ਯੂਨਿਟ ਵਿਚ ਬਿਜਲੀ ਬਲੈਕ ਵਿਚ ਖਰੀਦੀ ਸੀ। ਇਸ ਦੇ ਲਈ ਉਹ ਚੈਲੰਜ ਕਰਦੇ ਹਨ ਕਿ ਇਸ ’ਤੇ ਕੋਈ ਉਨ੍ਹਾਂ ਨਾਲ ਬਹਿਸ ਕਰਨਾ ਚਾਹੁਣ ਤਾਂ ਉਹ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਬਾਦਲ ਨੇ ਪੰਜਾਬ ’ਤੇ 65 ਹਜ਼ਾਰ ਕਰੋੜ ਰੁਪਏ ਕਰਜ਼ਾ ਚੜ੍ਹਾ ਦਿੱਤਾ ਅਤੇ ਅੱਠ ਹਜ਼ਾਰ ਕਰੋੜ ਰੁਪਏ ਬਿਨਾਂ ਬਿਜਲੀ ਖਰੀਦੇ ਹੀ ਕੰਪਨੀਆਂ ਨੂੰ ਦੇ ਦਿੱਤੇ। ਜੋ ਸਰਾਸਰ ਗਲਤ ਹੈ।

Show More

Related Articles

Leave a Reply

Your email address will not be published. Required fields are marked *

Close