Punjab

ਕਿਸਾਨ ਅੰਦੋਲਨ ‘ਚ ਸ਼ਾਮਲ ਬਾਬਾ ਰਾਮ ਸਿੰਘ ਸੀਂਗੜਾ ਵਾਲੇ ਨੇ ਕੀਤੀ ਖੁਦਕੁਸ਼ੀ

ਦਿੱਲੀ ਵਿਖੇ ਕਿਸਾਨਾਂ ਦੇ ਸੰਘਰਸ਼ ਵਿੱਚ ਸਿੰਘੂ ਸਰਹੱਦ ‘ਤੇ ਧਰਨੇ ‘ਤੇ ਬੈਠੇ ਬਾਬਾ ਰਾਮ ਸਿੰਘ ਸੀਂਗੜਾ ਵਾਲੇઠਨੇ ਖ਼ੁਦਕੁਸ਼ੀ ਕਰ ਲਈ ਹੈ। ਬਾਬਾ ਰਾਮ ਸਿੰਘ ਨੇ ਖ਼ੁਦ ਨੂੰ ਗੋਲੀ ਮਾਰ ਲਈ, ਜੋ ਕਿ ਅੰਦੋਲਨ ‘ਚ ਸ਼ਾਮਲ ਸੀ। ਇਸ ਘਟਨਾ ਤੋਂ ਤੁਰੰਤ ਬਾਅਦ ਧਰਨੇ ‘ਤੇ ਬੈਠੇ ਸਾਥੀ ਕਿਸਾਨ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਫ਼ਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ ਕਿਸਾਨ ਹਰਿਆਣਾ ਦੇ ਕਰਨਾਲ ਦਾ ਰਹਿਣ ਵਾਲਾ ਸੀ, ਉਸ ਦਾ ਨਾਂ ਸੰਤ ਰਾਮ ਸਿੰਘ ਸੀ। ਬਾਬਾ ਰਾਮ ਸਿੰਘ ਨੇ ਖ਼ੁਦ ਨੂੰ ਗੋਲੀ ਕਿਉਂ ਮਾਰੀ, ਇਸ ਬਾਰੇ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਜ਼ਿਕਰਯੋਗ ਹੈ ਕਿ ਦਿੱਲੀ ਧਰਨਿਆਂ ‘ਚ ਪੰਜਾਬ ਤੋਂ ਆਏ ਕਿਸਾਨ ਹੀ ਨਹੀਂ ਸਗੋਂ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਹੋਰ ਸੂਬਿਆਂ ਦੇ ਕਿਸਾਨ ਵੱਡੀ ਗਿਣਤੀ ‘ਚ ਦਿੱਲੀ ਕੂਚ ਕਰ ਚੁੱਕੇ ਹਨ। ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਅੱਜ 21ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਜਾਣਕਾਰੀ ਮੁਤਾਬਕ ਧਰਨੇ ਦੌਰਾਨ ਡਟੇ ਹੋਏ ਦਰਜਨ ਤੋਂ ਵਧੇਰੇ ਕਿਸਾਨ ਬੀਮਾਰੀ ਜਾਂ ਹਾਰਟ ਅਟੈਕ ਨਾਲ ਦਮ ਤੋੜ ਚੁੱਕੇ ਹਨ।

Show More

Related Articles

Leave a Reply

Your email address will not be published. Required fields are marked *

Close