Punjab

ਕੈਪਟਨ ਅਮਰਿੰਦਰ ਸਿੰਘ ਨੇ ਆਜ਼ਾਦੀ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਤਿਰੰਗਾ ਲਹਿਰਾ ਕੇ ਦੇਸ਼ ਦੇ ਸ਼ਹੀਦਾਂ ਨੂੰ ਸਲਾਮ ਕੀਤਾ

ਅੰੰਮਿ੍ਤਸਰ: ਪੰਜਾਬ  ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ  ਮੌਕੇ ਅੰਮ੍ਰਿਤਸਰ ਵਿਖੇ ਤਿਰੰਗਾ ਲਹਿਰਾ ਕੇ ਦੇਸ਼ ਦੇ ਸ਼ਹੀਦਾਂ ਨੂੰ ਸਲਾਮ ਕੀਤਾ। ਇਸ ਖਾਸ ਮੌਕੇ ਕੈਪਟਨ ਨੇ ਸਿੱਧੇ ਤੌਰ’ ਤੇ ਪਾਕਿਸਤਾਨ  ਨੂੰ ਖੁੱਲ੍ਹੀ ਚੇਤਾਵਨੀ ਦਿੱਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ਅਸੀਂ ਆਪਣੀ ਧਰਤੀ ‘ਤੇ ਕਿਸੇ ਵੀ ਤਰ੍ਹਾਂ ਦੇ ਹਮਲੇ ਨੂੰ ਬਰਦਾਸ਼ਤ ਨਹੀਂ ਕਰਾਂਗੇ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, ਜੇ ਉਹ ਹਿੰਮਤ ਕਰਨ ਦੀ ਕੋਸ਼ਿਸ਼ ਕਰਦੇ ਹਨ, ਤਾਂ ਅਸੀਂ ਉਨ੍ਹਾਂ (ਪਾਕਿਸਤਾਨ) ਨੂੰ ਜੀਵਨ ਦਾ ਸਬਕ ਸਿਖਾਵਾਂਗੇ।

ਅੰਮ੍ਰਿਤਰਸ ਦੇ ਗੁਰੂ ਨਾਨਕ ਦੇਵ ਜੀ ਸਟੇਡੀਅਮ ਵਿੱਚ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਆਪਣੇ ਭਾਸ਼ਣ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਰਬ ਦੀ ਕਾਂਗਰਸ ਸਰਕਾਰ ਨੇ ਸੂਬੇ ਵਿੱਚੋਂ ਗੈਂਗਸਟਰ ਅਤੇ ਅੱਤਵਾਦੀ ਮਡਿਊਲ (Terrorist Module) ਨੂੰ ਪੂਰੀ ਤਰ੍ਹਾਂ ਨਕਾਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਆਈ ਹੈ ਉਦੋਂ ਤੋਂ 3565 ਗੈਂਗਸਟਰ ਜੇਲ੍ਹਾਂ ਵਿੱਚ ਹਨ। ਵਿਦੇਸ਼ੀ ਧਰਤੀ ‘ਤੇ ਬੈਠੇ ਗੈਂਗਸਟਰਾਂ ਨੂੰ ਭਾਰਤ ਲਿਆਉਣ ਦੀ ਤਿਆਰੀ ਜਾਰੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ਪਾਕਿਸਤਾਨ ਵੱਲੋਂ ਸਰਹੱਦ ‘ਤੇ ਬਣਾਏ ਗਏ 47 ਅੱਤਵਾਦੀ ਮਡਿਊਲ ਨੂੰ ਵੀ ਨਕਾਰਾ ਕੀਤਾ ਜਾ ਚੁੱਕਿਆ ਹੈ ਅਤੇ ਇਸ ਦੌਰਾਨ 292 ਅੱਤਵਾਦੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਗਿਆ ਹੈ।

ਅਮਰਿੰਦਰ ਸਿੰਘ ਨੇ ਕਿਹਾ, ਪਾਕਿਸਤਾਨ ਨੇ ਜੇਕਰ ਪੰਜਾਬ ਦੀ ਧਰਤੀ ‘ਤੇ ਫਿਰ ਤੋਂ ਅੱਤਵਾਦੀ ਗਤੀਵਿਧੀ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਅਸੀਂ ਉਸ ਨੂੰ ਸਬਕ ਸਿਖਾਉਣ ਤੋਂ ਪਿਛੇ ਨਹੀਂ ਹਟਾਂਗੇ। ਮੁੱਖ ਮੰਤਰੀ ਨੇ ਸਵਤੰਤਰਤਾ ਦਿਵਸ ਮੌਕੇ ਕਾਲਾ ਪਾਣੀ ਦੀ ਸਜ਼ਾ ਕੱਟਣ ਵਾਲੇ ਸ਼ਹੀਦਾਂ ਨੂੰ ਵੀ ਯਾਦ ਕੀਤਾ।

Show More

Related Articles

Leave a Reply

Your email address will not be published. Required fields are marked *

Close