International

ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਹੋਏ ਸੈਲਫ਼ ਆਈਸੋਲੇਟ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਕੋਰੋਨਾ ਮਰੀਜ਼ ਦੇ ਸੰਪਰਕ ਵਿੱਚ ਆ ਗਏ ਹਨ। ਇਸ ਦੇ ਚਲਦਿਆਂ ਉਹ ਏਕਾਂਤਵਾਸ ਹੋ ਗਏ ਹਨ ਅਤੇ ਉਨ੍ਹਾਂ ਨੂੰ ਛੁੱਟੀਆਂ ‘ਤੇ ਆਪਣੀ ਪਾਰਟੀ ਰੱਦ ਕਰਨੀ ਪਈ ਹੈ। ਹਾਲਾਕਿ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ।
ਅਮਰੀਕੀ ਵਿਦੇਸ਼ ਵਿਭਾਗ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਟੀਮ ਵਿਦੇਸ਼ ਮੰਤਰੀ ਦੀ ਸਿਹਤ ‘ਤੇ ਨਜ਼ਰ ਰੱਖ ਰਹੀ ਹੈ। ਮਾਈਕ ਪੋਂਪੀਓ ਜਿਸ ਵਿਅਕਤੀ ਦੇ ਸੰਪਰਕ ਵਿੱਚ ਆਏ ਹਨ, ਉਸ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਹੈ। ਦੱਸ ਦੇਈਏ ਕਿ ਅਮਰੀਕਾ ਵਿੱਚ ਕੋਰੋਨਾ ਦਾ ਜ਼ਿਆਦਾ ਕਹਿਰ ਹੈ। ਇੱਥੇ ਮਰੀਜ਼ਾਂ ਅਤੇ ਮੌਤਾਂ ਦੀ ਗਿਣਤੀ ਦੂਜੇ ਮੁਲਕਾਂ ਨਾਲੋਂ ਵੱਧ ਹੈ।
ਵਿਦੇਸ਼ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਾਸ਼ਿੰਗਟਨ ਵਿੱਚ ਵਿਦੇਸ਼ੀ ਮਿਸ਼ਨਾਂ ਲਈ ਹਾਲੀਡੇ ਰਿਸੈਪਸ਼ਨ ਰੱਦ ਕਰ ਦਿੱਤਾ ਗਿਆ ਹੈ, ਜੋ ਬੁੱਧਵਾਰ ਨੂੰ ਹੋਣਾ ਸੀ। ਅਮਰੀਕਾ ਵਿੱਚ ਹੁਣ ਤੱਕ ਕੋਰੋਨਾ ਦੇ 1 ਕਰੋੜ 67 ਲੱਖ ਮਰੀਜ਼ ਸਾਹਮਣੇ ਆ ਚੁੱਕੇ ਹਨ ਅਤੇ ਇਨ੍ਹਾਂ ਵਿੱਚੋਂ 3 ਲੱਖ ਤੋਂ ਵੱਧ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਦੇ ਕਈ ਸੂਬਿਆਂ ਵਿੱਚ ਕੋਰੋਨਾ ਮਾਮਲਿਆਂ ਵਿੱਚ ਵਾਧੇ ਨੂੰ ਮੱਦੇਨਜ਼ਰ ਰੱਖਦੇ ਹੋਏ ਸਖ਼ਤ ਪਾਬੰਦੀਆਂ ਲਾ ਦਿੱਤੀਆਂ ਗਈਆਂ ਹਨ।

Show More

Related Articles

Leave a Reply

Your email address will not be published. Required fields are marked *

Close