International

ਕਰਤਾਰਪੁਰ ਸਾਹਿਬ ਲਈ ਗਲਿਆਰਾ ਉਸਾਰਨ ਸਮੇਂ ਗੁਰੂ ਨਾਨਕ ਦੇਵ ਜੀ ਦੇ ਖੇਤਾਂ ਨਾਲ ਕੋਈ ਛੇੜਛਾੜ ਨਹੀਂ ਹੋਵੇਗੀ

ਲਾਹੌਰ: ਕਰਤਾਰਪੁਰ ਸਾਹਿਬ ਲਈ ਗਲਿਆਰਾ ਉਸਾਰਨ ਸਮੇਂ ਗੁਰੂ ਨਾਨਕ ਦੇਵ ਜੀ ਦੇ ਖੇਤਾਂ ਨਾਲ ਕੋਈ ਛੇੜਛਾੜ ਨਹੀਂ ਹੋਵੇਗੀ। ਇਹ ਐਲਾਨ ਪਾਕਿਸਤਾਨ ਦੇ ਸੂਚਨਾ ਤੇ ਪ੍ਰਸਾਰਣ ਮੰਤਰੀ ਫਵਾਦ ਚੌਧਰੀ ਨੇ ਕੀਤਾ ਹੈ। ਚੌਧਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਪੰਜਾਬ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਚਿੱਠੀ ਮਿਲੀ ਸੀ, ਜਿਸ ਜ਼ਮੀਨ ‘ਤੇ ਗੁਰੂ ਨਾਨਕ ਦੇਵ ਜੀ ਖੇਤੀ ਕਰਦੇ ਸਨ, ਉਸ ਨੂੰ ਉਵੇਂ ਹੀ ਰੱਖਿਆ ਜਾਵੇ। ਇਮਰਾਨ ਖ਼ਾਨ ਸਰਕਾਰ ਨੇ ਸਿੱਧੂ ਦੀ ਇਹ ਮੰਗ ਮੰਨਦਿਆਂ ਗੁਰੂ ਨਾਨਕ ਦੇਵ ਜੀ ਦੇ 30 ਏਕੜ ਦੇ ਖੇਤਾਂ ‘ਚ ਕਿਸੇ ਕਿਸਮ ਦੀ ਉਸਾਰੀ ਨਾ ਕਰਨ ਦਾ ਐਲਾਨ ਕੀਤਾ।

Show More

Related Articles

Leave a Reply

Your email address will not be published. Required fields are marked *

Close