Punjab

ਸ਼ਹੀਦ ਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇਗੀ 12 ਲੱਖ ਦੀ ਵਿੱਤੀ ਮਦਦ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਰਾਜ਼ੋਰੀ ਜ਼ਿਲ੍ਹੇ ਵਿੱਚ ਪਾਕਿਸਤਾਨੀ ਫ਼ੌਜ ਵੱਲੋਂ ਅਸਲ ਕਬਜੇ ਵਾਲੀ ਰੇਖਾ ਦੀ ਉਲੰਘਣਾ ਕਰਕੇ ਕੀਤੀ ਗੋਲੀਬਾਰੀ ਦੇ ਕਾਰਨ ਸ਼ਹੀਦ ਹੋਏ ਸਿਪਾਹੀ ਕਰਮਜੀਤ ਸਿੰਘ ਦੇ ਪਰਿਵਾਰ ਨੂੰ 12 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਲਈ ਰੱਖਿਆ ਸੇਵਾਵਾਂ ਭਲਾਈ ਵਿਭਾਗ ਨੂੰ ਮੰਗਲਵਾਰ ਨੂੰ ਹੁਕਮ ਜਾਰੀ ਕਰ ਦਿੱਤੇ ਹਨ।
ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਇਸ ਰਾਹਤ ਵਿੱਚ 7 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ 5 ਲੱਖ ਰੁਪਏ ਜ਼ਮੀਨ ਦੇ ਬਦਲੇ ਦਿੱਤੇ ਗਏ ਹਨ ਜੋ ਕਿ ਸਰਕਾਰ ਦੀ ਮੌਜੂਦਾ ਨੀਤੀ ਦੇ ਅਨੁਸਾਰ ਸ਼ਹੀਦ ਦੇ ਵਾਰਸਾਂ ਨੂੰ ਦਿੱਤੇ ਜਾਂਦੇ ਹਨ।
ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਦੇ ਕਾਰਨ ਮੋਗਾ ਦੇ ਕਰਮਜੀਤ ਸਿੰਘ ਦੀ ਹੋਈ ਮੌਤ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਦੀ ਰਾਤ ਇਕ ਟਵੀਟ ਕਰਕੇ ਡੂੰਘਾ ਦੁੱਖ ਅਤੇ ਗੁੱਸਾ ਪ੍ਰਗਟ ਕੀਤਾ।
ਉਨਾਂ ਲਿਖਿਆ, ‘‘ਪਾਕਿਸਤਾਨ ਵਾਰ-ਵਾਰ ਜੰਗਬੰਦੀ ਨੂੰ ਉਲੰਘਣਾ ਕਰਕੇ ਸਾਰੇ ਅੰਤਰਰਾਸ਼ਟਰੀ ਸਿਧਾਂਤਾਂ ਅਤੇ ਮਨੁੱਖੀ ਨਿਯਮਾਂ ਦੀ ਉਲੰਘਣਾ ਕਰ ਰਿਹਾ ਹੈ। ਪਾਕਿਸਤਾਨ ਦੀ ਗੋਲੀਬਾਰੀ ਕਾਰਨ ਪੰਜਾਬ ਨੇ ਮੋਗਾ ਦੇ ਇੱਕ ਹੋਰ ਨੌਜਵਾਨ ਫ਼ੌਜੀ ਨੂੰ ਗੁਆ ਦਿੱਤਾ ਹੈ। ਮੇਰੀ ਸੰਵੇਦਨਾ ਕਰਮਜੀਤ ਸਿੰਘ ਦੇ ਪਰਿਵਾਰ ਨਾਲ ਹੈ।’’

Show More

Related Articles

Leave a Reply

Your email address will not be published. Required fields are marked *

Close