Punjab

ਕਰਤਾਰਪੁਰ ਸਾਹਿਬ ਨੇੜੇ ਪਾਕਿ ਸਰਕਾਰ ਬਣਾਉਣ ਜਾ ਰਹੀ ਦਰਸ਼ਨ ਰਿਜ਼ੋਰਟ

ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਨੇੜੇ ਪਾਕਿਸਤਾਨ ਸਰਕਾਰ ਇੱਕ ਵੱਡੀ ਇਮਰਾਤ ਬਣਾਉਣ ਜਾ ਰਹੀ ਹੈ। ਜਿਸ ਦਾ ਨਾਲ ਦਰਸ਼ਨ ਰਿਜ਼ੋਰਟ ਰੱਖਿਆ ਗਿਆ ਹੈ। ਲਹਿੰਦੇ ਪੰਜਾਬ ਦੀ ਸਰਕਾਰ ਇਹ ਪ੍ਰੋਜੈਕਟ ਲੈ ਕੇ ਆਈ ਹੈ। ਇਸ ਦੀ ਉਸਾਰੀ ‘ਤੇ ਕਰੀ 300 ਮਿਲੀਅਨ ਪਾਕਿਸਤਾਨੀ ਰੁਪਏ ਖਰਚ ਕੀਤੇ ਜਾਣਗੇ। ਇਹ 5 ਮੰਜ਼ਿਲਾ ਇਮਾਰਤ ਬਣਾਈ ਜਾਵੇਗੀ ਜੋ 1 ਸਾਲ ਵਿੱਚ ਤਿਆਰ ਕੀਤੀ ਜਾਵੇਗੀ।

ਇਸ ‘ਦਰਸ਼ਨ ਰਿਜ਼ੋਰਟ’ ਰਾਹੀਂ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸਿੱਖ ਸ਼ਰਧਾਲੂ ਇੱਥੇ ਆ ਕੇ ਠਹਿਰ ਸਕਣਗੇ ਅਤੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਵੀ ਕਰ ਸਕਣਗੇ। ਪਾਕਿ ਪੰਜਾਬ ਦੇ ਸੈਰ ਸਪਾਟਾ ਸਕੱਤਰ ਰਾਜਾ ਜਹਾਂਗੀਰ ਅਨਵਰ ਨੇ ਪਾਕਿਸਤਾਨੀ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 300 ਮਿਲੀਅਨ ਰੁਪਏ ਦੀ ਅੰਦਾਜ਼ਨ ਲਾਗਤ ਨਾਲ ਪੰਜ ਮੰਜ਼ਿਲਾ ਦਰਸ਼ਨ ਰਿਜ਼ੋਰਟ ਦਾ ਨਿਰਮਾਣ ਅਗਲੇ ਮਹੀਨੇ ਸ਼ੁਰੂ ਹੋ ਜਾਵੇਗਾ। ਇਹ ਪ੍ਰੋਜੈਕਟ ਦੁਨੀਆ ਭਰ ਤੋਂ ਆਉਣ ਵਾਲੇ ਸਿੱਖਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਹੈ।

ਪ੍ਰਾਜੈਕਟ ਬਾਰੇ ਉਨ੍ਹਾਂ ਕਿਹਾ ਕਿ ਇਹ ਗੁਰਦੁਆਰਾ ਦਰਬਾਰ ਸਾਹਿਬ ਤੋਂ ਮਹਿਜ਼ 500 ਮੀਟਰ ਦੀ ਦੂਰੀ ’ਤੇ ਬਣਾਇਆ ਜਾਵੇਗਾ। ਅਗਲੇ ਮਹੀਨੇ ਸ਼ੁਰੂ ਹੋਣ ਵਾਲੇ ਇਸ ਪ੍ਰੋਜੈਕਟ ਨੂੰ 2024 ਦੇ ਅੰਤ ਤੱਕ ਇੱਕ ਸਾਲ ਦੇ ਅੰਦਰ ਪੂਰਾ ਕਰਨ ਦਾ ਟੀਚਾ ਹੈ। ਇਸ ਪੂਰੇ ਪ੍ਰੋਜੈਕਟ ਲਈ ਪਾਕਿਸਤਾਨ ਦੀ ਪੰਜਾਬ ਸਰਕਾਰ ਵੱਲੋਂ ਫੰਡ ਦਿੱਤੇ ਜਾਣਗੇ।

ਸਕੱਤਰ ਨੇ ਦੱਸਿਆ ਕਿ ਇਸ ਰਿਜ਼ੋਰਟ ਵਿੱਚ ਇੱਕ ਮਿੰਨੀ ਸਿਨੇਮਾ, ਇੱਕ ਜਿੰਮ ਅਤੇ ਘੱਟੋ-ਘੱਟ 10 ਕਮਰੇ ਹੋਣਗੇ। ਇਸ ਰਿਜ਼ੋਰਟ ਤੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਨਜ਼ਾਰਾ ਵੀ ਦੇਖਿਆ ਜਾ ਸਕੇਗਾ। ਪੰਜਾਬ ਦੇ ਕਾਰਜਕਾਰੀ ਮੁੱਖ ਮੰਤਰੀ ਮੋਹਸਿਨ ਨਕਵੀ ਨੇ ਵੀ ਪੰਜਾਬ ਸੈਰ ਸਪਾਟਾ ਵਿਭਾਗ ਨੂੰ 50 ਕਮਰਿਆਂ ਵਾਲਾ ਦਰਸ਼ਨ ਰਿਜ਼ੋਰਟ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ।

Show More

Related Articles

Leave a Reply

Your email address will not be published. Required fields are marked *

Close