Punjab
ਸਾਬਕਾ ਵਿਧਾਇਕ ਗੁਰਤੇਜ ਸਿੰਘ ਅਕਾਲੀ ਦਲ ’ਚ ਸ਼ਾਮਲ
ਬੱਲੂਆਣਾ ਹਲਕਾ ਤੋਂ ਅਕਾਲੀ ਦਲ ਦੀ ਟਿਕਟ ਉਤੇ ਤਿੰਨ ਵਾਰ ਵਿਧਾਇਕ ਰਹੇ ਗੁਰਤੇਜ ਸਿੰਘ ਘੁੜਿਆਣਾ ਅੱਜ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਸਾਬਕਾ ਗੁਰਤੇਜ ਸਿੰਘ ਘੁੜਿਆਣਾ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਦੇ ਸਮਰਥਕ ਵੀ ਅਕਾਲੀ ਦਲ ਵਿਚ ਸ਼ਾਮਲ ਹੋਏ।
ਜ਼ਿਕਰਯੋਗ ਹੈ ਕਿ ਗੁਰਤੇਜ ਸਿੰਘ ਬੀਬੀ ਸੁਰਿੰਦਰ ਕੌਰ ਬਾਦਲ ਦੇ ਨਜ਼ਦੀਕੀ ਮੰਨੇ ਜਾਂਦੇ ਸਨ। ਉਹ ਅਕਾਲੀ ਦਲ–ਭਾਜਪਾ ਸਰਕਾਰ ਦੇ ਸੀ ਪੀ ਐਮ ਰਹਿ ਚੁੱਕੇ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ਟਿਕਟ ਨਾ ਮਿਲਣ ਕਾਰਨ ਉਹ ਆਪਣੇ ਸਾਥੀਆਂ ਨਾਲ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ। ਇਹ ਵੀ ਕਿਹਾ ਜਾ ਰਿਹਾ ਹੈ ਕਾਂਗਰਸ ’ਚ ਉਨ੍ਹਾਂ ਨੂੰ ਜ਼ਿਆਦਾ ਸਨਮਾਨ ਨਾ ਮਿਲਣ ਕਾਰਨ ਉਹ ਹੁਣ ਮੁੜ ਤੋਂ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ।