National
ਜੈਸ਼ ਦਾ ਸ਼ੱਕੀ ਅੱਤਵਾਦੀ ਸੱਜਾਦ ਖਾਨ ਦਿੱਲੀ ਤੋਂ ਗ੍ਰਿਫਤਾਰ
ਦਿੱਲੀ ਪੁਲਿਸ ਦੀ ਸਪੈਸ਼ਲ ਨੇ ਜੈਸ਼ ਏ ਮੁਹੰਮਦ ਦੇ ਸ਼ੱਕੀ ਅੱਤਵਾਦੀ ਸੱਜਾਦ ਖਾਨ ਨੂੰ ਗ੍ਰਿਫਤਾਰ ਕੀਤਾ ਹੈ। ਸੱਜਾਦ ਖਾਨ ਨੂੰ ਪੁਲਿਸ ਨੇ ਲਾਲ ਕਿਲ੍ਹੇ ਦੇ ਕੋਲੋ ਵੀਰਵਾਰ ਰਾਤ ਨੂੰ ਗ੍ਰਿਫਤਾਰ ਕੀਤਾ। ਫੜਿਆ ਗਿਆ ਸ਼ੱਕੀ ਪੁਲਵਾਮਾ ਹਮਲੇ ਦੇ ਮਾਸਟਰਮਾਈਡ ਮੁਦਸਿਰ ਦਾ ਕਰੀਬੀ ਦੱਸਿਆ ਜਾ ਰਿਹਾ ਹੈ, ਜਿਸ ਨੂੰ ਪਿਛਲੇ ਦਿਨੀਂ ਸੁਰੱਖਿਆ ਬਲਾਂ ਵੱਲੋਂ ਮਾਰ ਦਿੱਤਾ ਗਿਆ ਸੀ।