Punjab

ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਤਿੱਖੀ ਨਜ਼ਰ ਰੱਖੀ ਜਾਵੇ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ- ਪੰਜਾਬ ਵਜ਼ਾਰਤ ਵਿੱਚ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਈਨਿੰਗ, ਜੇਲ੍ਹਾਂ ਅਤੇ ਸੈਰ ਸਪਾਟਾ ਵਿਭਾਗਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ। ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਬੈਂਸ ਨੇ ਵਿਭਾਗਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਚੱਲ ਰਹੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਦਿੱਤੀਆਂ।

ਮਾਈਨਿੰਗ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸੂਬੇ ਭਰ ਵਿੱਚ ਸਾਰੀਆਂ ਕਾਨੂੰਨੀ ਮਾਈਨਿੰਗ ਸਾਈਟਾਂ ਦੀ ਸ਼ਨਾਖਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮੂਹ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਵੀ ਭੇਜਿਆ ਜਾ ਰਿਹਾ ਹੈ ਤਾਂ ਜੋ ਸਮੇਂ ਸਿਰ ਹਦਾਇਤਾਂ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਮੰਤਰੀ ਨੇ ਕਿਹਾ, “ਮੈਂ ਛੇ ਮਹੀਨਿਆਂ ਦੇ ਅੰਦਰ ਇੱਕ ਨਵੀਂ ਮਾਈਨਿੰਗ ਨੀਤੀ ਪੇਸ਼ ਕਰਨ ਜਾ ਰਿਹਾ ਹਾਂ, ਜਿਸ ਵਿੱਚ ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਪੂਰੀ ਤਰ੍ਹਾਂ ਖਤਮ ਕਰਨ ‘ਤੇ ਧਿਆਨ ਦਿੱਤਾ ਜਾਵੇਗਾ।” ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਨਾਲ ਸਰਕਾਰੀ ਖਜ਼ਾਨੇ ਵਿੱਚ ਭਾਰੀ ਵਾਧਾ ਹੋਵੇਗਾ।

Show More

Related Articles

Leave a Reply

Your email address will not be published. Required fields are marked *

Close