Entertainment

‘ਇਟਲੀ’ ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ   ਦਾ ਪਹਿਲਾ ਪ੍ਰਕਾਸ਼ ਦਿਹਾੜਾ’

'ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਦਸਤਾਰ ਲਹਿਰ ਇਟਲੀ ਵਲੋਂ ਨੌਜਵਾਨਾਂ ਦੇ ਸਿਰਾਂ ਸਜਾਈਆਂ ਗਈਆਂ ਸੁੰਦਰ ਦਸਤਾਰਾਂ""

ਰੋਮ ਇਟਲੀ – ਇਟਲੀ ਦੇ ਸੂਬਾ ਲਾਸੀਓ ਤੇ ਜ਼ਿਲ੍ਹਾ ਲਾਤੀਨਾ ਦੇ ਸ਼ਹਿਰ ਅਪ੍ਰੀਲੀਆ ਵਿਖੇ ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ ਵਲੋਂ ਸਮੂਹ ਸੰਗਤਾਂ ਅਤੇ
ਨੌਜਵਾਨ ਸੇਵਾਦਾਰਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦਿਆਂ ਹੋਇਆਂ ਬਹੁਤ ਹੀ ਸ਼ਰਧਾ, ਭਾਵਨਾਵਾਂ ਅਤੇ ਸਤਿਕਾਰ ਸਹਿਤ ਇਹ ਪਵਿੱਤਰ ਦਿਹਾੜਾ ਮਨਾਇਆ ਗਿਆ,ਇਸ ਸੰਬੰਧੀ ਗੁਰਦੁਆਰਾ ਸਾਹਿਬ ਵਿਖੇ ਬੀਤੇ ਸ਼ੁਕਰਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਆਰੰਭ ਕੀਤੇ ਗਏ ਸਨ ਅਤੇ ਆਖੰਡ ਪਾਠ ਸਾਹਿਬ ਦੇ ਜਾਪਾ ਦੇ ਭੋਗ ਐਤਵਾਰ ਨੂੰ ਪਾਏ ਗਏ, ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਸੁੰਦਰ ਰੰਗ ਬਰੰਗੇ ਫੁੱਲਾਂ ਦੀ ਵਰਖਾ ਵੀ ਕੀਤੀ ਗਈ ਅਤੇ ਗੁਰੂ ਘਰ ਦੇ ਹਜ਼ੂਰੀ ਕੀਰਤਨੀਏ ਜਥੇ ਵਲੋਂ ਜਿਨ੍ਹਾਂ ਵਿੱਚ ਭਾਈ ਜਗਜੀਤ ਸਿੰਘ,ਭਾਈ ਬਲਕਾਰ ਸਿੰਘ ਅਤੇ ਭਾਈ ਨਵਪ੍ਰੀਤ ਸਿੰਘ ਅਤੇ ਭਾਈ ਕੁਲਦੀਪ ਸਿੰਘ ਅਤੇ ਇਲਾਵਾ ਭਾਈ ਅੰਗਰੇਜ ਸਿੰਘ ਜਾਗਲਾਂ ਤੇ ਸਾਥੀ ਭਾਈ ਬਖਤਾਵਰ ਸਿੰਘ ਮਹਿਤਾ ਵਲੋਂ ਕਵੀਸ਼ਰੀ ਵਾਰਾਂ ਨਾਲ ਰੂ ਇਤਿਹਾਸ ਤੋਂ ਜਾਣੂ ਕਰਵਾਇਆਂ ਗਿਆ,ਇਸ ਮੌਕੇ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਦਸਤਾਰ ਲਹਿਰ ਇਟਲੀ ਵਲੋਂ ਨੌਜਵਾਨਾਂ ਅਤੇ ਬੱਚਿਆਂ ਦੇ ਸਿਰਾਂ ਤੇ ਸਿੱਖੀ ਦੀ ਸ਼ਾਨ ਅਤੇ ਸਿੱਖਾਂ ਦੇ ਸਿਰ ਦਾ ਤਾਜ ਸੁੰਦਰ ਦਸਤਾਰਾਂ ਸਜਾਈਆਂ ਗਈਆਂ,ਇਹ ਸੰਸਥਾ ਇਟਲੀ ਵਿੱਚ ਸਿੱਖੀ ਨੂੰ ਪ੍ਰਫੁੱਲਿਤ ਕਰਨ ਲਈ ਨਗਰ ਕੀਰਤਨਾਂ ਅਤੇ ਗੁਰਦੁਆਰਾ ਵਿਖੇ ਸਮਾਗਮਾਂ ਵਿੱਚ ਫ੍ਰੀ ਦਸਤਾਰ ਸਿਖਲਾਈ ਕੈਂਪ ਅਤੇ ਸੁੰਦਰ ਦਸਤਾਰਾਂ ਸਜਾਉਣ ਦੀਆਂ ਸੇਵਾਵਾਂ ਨਿਭਾ ਰਹੀ ਹੈ, ਉਪਰੰਤ ਇਸ ਸਮਾਗਮ ਵਿੱਚ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਓ ਸਾਹਿਬ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ, ਦੂਜੇ ਪਾਸੇ  ਰਦੁਆਰਾ
ਪ੍ਰਬੰਧਕ ਕਮੇਟੀ ਵੱਲੋਂ ਅਤੇ ਨੌਜਵਾਨ ਸੇਵਾਦਾਰਾਂ ਵਲੋਂ ਗੁਰੂ ਘਰ ਮੁੱਖ ਗ੍ਰੰਥੀ ਸਿੰਘ ਭਾਈ ਜਗਜੀਤ ਸਿੰਘ ਨੂੰ ਬੀਤੇ ਦਿਨੀਂ ਇੱਕ ਚੌਕੜੇ ਵਿੱਚ ਸ੍ਰੀ ਆਖੰਡ ਪਾਠ ਸਾਹਿਬ ਸੰਪੂਰਨਤਾ ਕਰਨ ਤੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ, ਅਤੇ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਗਈ,ਇਸ ਸਮਾਗਮ ਵਿੱਚ ਇਲਾਕੇ ਦੇ ਵੱਖ-ਵੱਖ ਗੁਰਦੁਆਰਿਆਂ ਸਾਹਿਬਾਨਾਂ ਦੀਆਂ ਪ੍ਰੰਬੰਧਕ ਕਮੇਟੀਆ ਦੇ ਮੈਂਬਰਾਂ ਵਲੋਂ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ,ਇਸ ਮੌਕੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ

Show More

Related Articles

Leave a Reply

Your email address will not be published. Required fields are marked *

Close