National

ਦਿੱਲੀ ਤੇ ਪੰਜਾਬ ਵਾਂਗ ਆਪ ਦਾ ਸਮਰਥਨ ਕਰਨ ਹਿਮਾਚਲ ਦੇ ਲੋਕ: ਅਰਵਿੰਦ ਕੇਜਰੀਵਾਲ

ਹਮੀਰਪੁਰ: ਕਾਂਗਰਸ ਤੇ ਭਾਜਪਾ ’ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਅੰਗਰੇਜ਼ਾਂ ਨੇ ਭਾਰਤ ਨੂੰ 200 ਸਾਲ ਗੁਲਾਮ ਬਣਾਇਆ ਪਰ ਆਜ਼ਾਦੀ ਤੋਂ ਬਾਅਦ ਕਾਂਗਰਸ ਅਤੇ ਭਾਜਪਾ ਨੇ ਸਾਨੂੰ ਵਾਰੋ-ਵਾਰੀ ਪੰਜ-ਪੰਜ ਸਾਲ ਲਈ ਗੁਲਾਮੀ ਵਿਚ ਰੱਖਿਆ।

ਅੱਜ ਇੱਥੇ ਇੱਕ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਨੇ ਲੋਕਾਂ ਦਾ ਪੈਸਾ ਲੁੱਟਣ ਲਈ ਇਕ-ਦੂਜੇ ਨਾਲ ਦੋਸਤਾਨਾ ਮੈਚ ਖੇਡਿਆ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਵਾਂਗ ਇਨ੍ਹਾਂ ਪਾਰਟੀਆਂ ਨੇ ਵੀ ਲੋਕਾਂ ਦੇ ਹੱਕਾਂ ‘ਤੇ ਡਾਕਾ ਮਾਰਿਆ ਪਰ ਲੋਕਾਂ ਕੋਲ ਉਨ੍ਹਾਂ ਨੂੰ ਵਾਰ-ਵਾਰ ਚੁਣਨ ਤੋਂ ਇਲਾਵਾ ਹੋਰ ਕੋਈ ਚਾਰਾ ਵੀ ਨਹੀਂ ਸੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ‘ਆਪ’ ਦੇ ਰੂਪ ‘ਚ ਲੋਕਾਂ ਨੂੰ ਦੇਸ਼ ‘ਚ ਬਦਲਾਅ ਲਿਆਉਣ ਲਈ ਬਦਲ ਮਿਲਿਆ ਹੈ ਅਤੇ ਲੋਕ ‘ਆਪ’ ਨੂੰ ਚੁਣ ਕੇ ਭਾਜਪਾ ਅਤੇ ਕਾਂਗਰਸ ਨੂੰ ਨਾਕਾਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਤੋਂ ਸ਼ੁਰੂ ਹੋਈ ਬਦਲਾਅ ਦੀ ਹਨੇਰੀ ਨੇ ਪੰਜਾਬ ਵਿਚ ਆਪਣਾ ਪੂਰਾ ਅਸਰ ਦਿਖਾਇਆ ਅਤੇ ਹੁਣ ਇਹ ਸਮੁੱਚੇ ਦੇਸ਼ ਵਿੱਚ ਹੂੰਝਾ ਫੇਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ‘ਆਪ’ ਹਿਮਾਚਲ ਪ੍ਰਦੇਸ਼ ‘ਚ ਵੀ ਸਿਆਸੀ ਝੱਖੜ ਝੁਲਾਉਣ ਲਈ ਤਿਆਰ ਹੈ ਅਤੇ ਕਾਂਗਰਸ ਤੇ ਭਾਜਪਾ ਨੂੰ ਪਹਾੜੀ ਸੂਬੇ ‘ਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਲੋਕਾਂ ਨੂੰ ਇੱਕ ਨਵਾਂ ਅਤੇ ਖੁਸ਼ਹਾਲ ਹਿਮਾਚਲ ਸਿਰਜਣ ਲਈ ਕਾਂਗਰਸ ਅਤੇ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਦੀ ਅਪੀਲ ਕੀਤੀ।

Show More

Related Articles

Leave a Reply

Your email address will not be published. Required fields are marked *

Close